ਡਿਪਟੀ ਮੈਡੀਕਲ ਕਮਿਸ਼ਨਰ ਤੇ ਜਿਲਾ ਡੈਂਟਲ ਹੈਲਥ ਅਫਸਰ ਫੀਲਡ ਵਿਚ ਜਾ ਕੇ ਕਰ ਰਹੇ ਨੇ ਨਿਗਰਾਨੀ
ਕਪੂਰਥਲਾ, 7 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੋਰੋਨਾ ਮਹਾਂਮਾਰੀ ਦੇ ਪ੍ਰਸਾਰ ਨੂੰ ਜਿਲੇ ਵਿਚ ਰੋਕਣ ਲਈ ਸਿਹਤ ਵਿਭਾਗ ਵਲੋਂ ਫੀਲਡ ਵਿਚ ਆਪਣੀਆਂ ਟੀਮਾਂ
ਭੇਜ ਕੇ ਦਫਤਰਾਂ, ਬੈਂਕ, ਪੋਸਟ ਆਫਿਸ ਜਾਂ ਹੋਰ ਥਾਵਾਂ ਹਨ ਤੇ ਵੱਧ ਤੋਂ ਵੱਧ ਸੈਂਪਲਿੰਗ ਕੀਤੀ ਜਾ ਰਹੀ ਹੈ ਤਾਂ ਜੋ ਸਮੇਂ ਸਿਰ ਕੋਵਿਡ ਦੇ ਮਰੀਜ਼ ਦੀ ਪਛਾਣ ਕਰਕੇ ਉਸ ਦਾ ਇਲਾਜ਼ ਕੀਤਾ ਜਾ ਸਕੇ।
ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਡਰਾਈਵਿੰਗ ਲਾਈਸੈਂਸ ਟਰੈਕ ‘ਤੇ ਰੋਜ਼ਾਨਾ ਸਿਹਤ ਵਿਭਾਗ ਦੀ ਟੀਮ ਸੈਂਪਲਿੰਗ ਲਈ ਜਾ ਰਹੀ ਹੈ।ਇਸ ਤੋਂ ਇਲਾਵਾ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ ਅਤੇ ਜਿਲਾ ਡੈਂਟਲ ਹੈਲਥ ਅਫਸਰ ਡਾ. ਸੁਰਿੰਦਰ ਮੱਲ ਵਲੋਂ ਰੋਜ਼ਾਨਾ ਫੀਲਡ ਵਿੱਚ ਜਾ ਕੇ ਟੀਮਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਜਿਲੇ ਵਿਚ ਸੈਂਪਲਿੰਗ ਦਾ ਕੰਮ ਸੁਚਾਰੂ ਢੰਗ ਨਾਲ ਚੱਲਦਾ ਰਹੇ।
ਦੋਹਾਂ ਉਚ ਅਧਿਕਾਰੀਆਂ ਵਲੋਂ ਅੱਜ ਕਾਲਾ ਸੰਘਿਆਂ ਦੀ ਖਹਿਰਾ ਮੰਡੀ ਅਤੇ ਡੱਲਾ ਮੰਡੀ ਦਾ ਦੌਰਾ ਕੀਤਾ ਗਿਆ। ਦੋਹਾਂ ਅਧਿਕਾਰੀਆਂ ਵਲੋਂ ਟੀਮ ਨੂੰ ਪ੍ਰੇਰਿਆ ਗਿਆ ਕਿ ਉਹ ਆਪਣਾ ਕੰਮ ਪੂਰੀ ਤਣਦੇਹੀ ਨਾਲ ਕਰਨ ਅਤੇ ਲੋਕਾਂ ਨੂੰ ਕੋਵਿਡ ਤੋਂ ਬਚਾਅ ਲਈ ਮਾਸਕ ਪਾ ਕੇ ਰੱਖਣ, ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਕਰਨ ਅਤੇ ਸਿਹਤ ਵਿਭਾਗ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।
Punjab Post Daily Online Newspaper & Print Media