Tuesday, April 21, 2026

ਸਿਆਸੀ ਰੋਟੀਆਂ ਸੇਕਣ ਲਈ ਰਾਜਨੀਤਕ ਆਗੂ ਕਰ ਰਹੇ ਹਨ ਕਿਸਾਨ ਸੰਘਰਸ਼ ਦੀ ਹਮਾਇਤ ਦਾ ਢੌਂਗ – ਚੱਠਾ

ਧੂਰੀ, 7 ਅਕਤੂਬਰ (ਪ੍ਰਵੀਨ ਗਰਗ) – ਆਲ ਇੰਡੀਆ ਐਫ.ਸੀ.ਆਈ ਐਗਜੀਕਿਊਟਿਵ ਸਟਾਫ ਯੂਨੀਅਨ ਦੇ ਕੌਮੀ ਪ੍ਰਧਾਨ ਐਸ.ਐਸ ਚੱਠਾ ਨੇ ਕੇਂਦਰ ਸਰਕਾਰ ਵੱਲੋਂ ਜਿਣਸਾਂ ਦੀ ਖਰੀਦ ਨੂੰ ਲੈ ਕੇ ਬਣਾਏ ਨਵੇਂ ਕਾਨੂੰਨ ਨੂੰ ਕਿਸਾਨ ਵਿਰੋਧੀ ਕਾਨੂੰਨ ਦੱਸਦਿਆਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ ਹੈ।ਉਹਨਾਂ ਕਿਹਾ ਕਿ ਪੰਜਾਬ ਦਾ ਅੰਨਦਾਤਾ ਕਿਸਾਨ ਜਿਥੇ ਸਮੁੱਚੇ ਦੇਸ਼ ਦਾ ਢਿੱਡ ਭਰਦਾ ਹੈ, ਉਥੇ ਹੀ ਐਫ.ਸੀ.ਆਈ ‘ਚ ਕੰਮ ਕਰਦੇ ਹਜ਼ਾਰਾਂ-ਲੱਖਾਂ ਮਜਦੂਰਾਂ ਦੇ ਨਾਲ-ਨਾਲ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਪਰਿਵਾਰਾਂ ਦੀ ਰੋਜ਼ੀ-ਰੋਟੀ ਵੀ ਕਿਸਾਨ ਦੇ ਸਹਿਯੋਗ ਨਾਲ ਹੀ ਚੱਲਦੀ ਹੈ।ਉਹਨਾਂ ਪਾਰਟੀਆਂ ਦਾ ਨਾਂ ਲਏ ਬਿਨਾਂ ਕਿਹਾ ਕਿ ਇਹਨਾਂ ਦਿਨਾਂ ‘ਚ ਰਾਜਨੀਤਕ ਪਾਰਟੀਆਂ ਦੇ ਆਗੂ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਕਿਸਾਨਾਂ ਦੀ ਹਮਾਇਤ ਕਰਨ ਦਾ ਢੌਂਗ ਰਚ ਰਹੇ ਹਨ, ਜਦੋਂਕਿ ਅਸਲ ਵਿੱਚ ਇਹਨਾਂ ਨੂੰ ਕਿਸਾਨ ਦੇ ਦੁੱਖ-ਦਰਦ ਦੀ ਸਮਝ ਹੀ ਨਹੀਂ ਹੈ।ਉਹਨਾਂ ਕਿਹਾ ਕਿ ਕਿਸਾਨਾਂ ਨੂੰ ਸੂਬੇ ਦੀਆਂ 2022 ਵਿਧਾਨ ਸਭਾ ਚੋਣਾਂ ਵਿੱਚ ਆਪਣੀ ਵੱਖਰੀ ਸਿਆਸੀ ਪਾਰਟੀ ਬਣਾ ਕੇ ਚੋਣ ਮੈਦਾਨ ਵਿੱਚ ਉਤਰਣਾ ਚਾਹੀਦਾ ਹੈ।

Check Also

ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …