ਕਪੂਰਥਲਾ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਮਿਸ਼ਨਰ ਨਗਰ ਨਿਗਮ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਕਾਰਜ ਸਾਧਕ ਅਫਸਰ ਨਗਰ ਨਿਗਮ
ਕਪੂਰਥਲਾ ਦੀ ਅਗਵਾਈ ਹੇਠ ਗਾਂਧੀ ਜੈਯੰਤੀ ਮੌਕੇ ‘ਤੇ 2 ਅਕਤੂਬਰ 2020 ਤੋਂ 16 ਅਕਤੂਬਰ 2020 ਤੱਕ ਸਵੱਛਤਾ ਪੰਦਰਵਾੜਾ ਪ੍ਰੋਗਰਾਮ ਤਹਿਤ ‘ਮੇਰਾ ਕੂੜਾ ਮੇਰੀ ਜਿੰਮੇਵਾਰੀ’ ਨਾਲ ਸ਼ਹਿਰ ਵਿੱਚ ਸਫਾਈ ਅਭਿਆਨ ਸ਼ੁਰੂ ਕੀਤਾ ਗਿਆ ਹੈ।ਜਿਸ ਦੇ ਤਹਿਤ ਨਗਰ ਨਿਗਮ ਵਲੋਂ ਸ਼ਹਿਰ ਦੇ ਵੱਖ ਵੱਖ ਏਰੀਏ ਵਿਚ ਸਫਾਈ ਕਰਵਾਈ ਜਾ ਰਹੀ ਹੈ।ਜਿਸ ਦੇ ਸਬੰਧ ਵਿਚ ਨਗਰ ਨਿਗਮ ਵਲੋਂ ਅੱਜ ਘਰ ਘਰ ਜਾ ਕੇ ਲੋੌਕਾਂ ਨੂੰ ਸਵੱਛਤਾ ਸਰਵੇਖਣ 2021 ਅਤੇ ਕੋਵਿਡ -19 ਦੇ ਪ੍ਰਤੀ ਜਾਗਰੂਕ ਕੀਤਾ ਗਿਆ।ਇਸ ਤੋਂ ਇਲਾਵਾ ਪਬਲਿਕ ਟੁਆਲਿਟਾਂ ਦੀ ਵੀ ਸਾਫ ਸਫਾਈ ਕਰਵਾਈ ਗਈ।
ਇਸ ਮੋਕੇ ਤੇ ਨਗਰ ਨਿਗਮ ਕਪੂਰਥਲਾ ਦੇ ਸੈਨਟੇਰੀ ਇੰਸਪੈਕਟਰ ਰਮਨ ਕੁਮਾਰ, ਸਵੱਛ ਭਾਰਤ ਮਿਸ਼ਨ ਦੇ ਸੀ.ਐਫ ਗੁਰਸੇਵਕ ਸਿੰਘ ਅਤੇ ਰਣਜੀਤ ਕੁਮਾਰ ਆਦਿ ਮੌਜੂਦ ਸਨ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media