ਜਿਲ੍ਹਾ ਪਠਾਨਕੋਟ ‘ਚ ਕੁੱਲ ਕਰੋਨਾ ਪਾਜੀਟਿਵ 3953, ਤੰਦਰੁਸਤ ਹੋਏ 3523 ਵਿਅਕਤੀ
ਪਠਾਨਕੋਟ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਜ਼ਿਲੇ ਵਿੱਚ ਵੀਰਵਾਰ ਨੂੰ 127 ਹੋਰ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਕਿਸੇ ਵੀ ਤਰ੍ਹਾਂ ਦਾ
ਕੋਈ ਵੀ ਕਰੋਨਾ ਲੱਛਣ ਨਾ ਹੋਣ ‘ਤੇ ਵੀਰਵਾਰ ਨੂੰ 127 ਲੋਕਾਂ ਨੂੰ ਅਪਣੇ ਘਰਾਂ ਲਈ ਰਵਾਨਾ ਕੀਤਾ ਗਿਆ।ਜਿਲ੍ਹਾ ਪਠਾਨਕੋਟ ਵਿੱਚ ਕੁੱਲ 3953 ਲੋਕ ਕਰੋਨਾ ਪਾਜ਼ਟਿਵ ਸਨ, ਜਿਨ੍ਹਾਂ ਵਿੱਚੋਂ 3523 ਲੋਕ ਠੀਕ ਹੋ ਕੇ ਅਪਣੇ ਘਰਾਂ ਨੂੰ ਜਾ ਚੁੱਕੇ ਹਨ।ਸ੍ਰੀ ਡਿਪਟੀ ਕਮਿਸਨਰ ਪਠਾਨਕੋਟ ਨੇ ਕੀਤਾ।
ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਅੱਜ ਵੀਰਵਾਰ ਨੂੰ 48 ਲੋਕਾਂ ਦੀ ਕਰੋਨਾ ਰਿਪੋਰਟ ਪਾਜ਼ਟਿਵ ਆਈ ਹੈ।ਇਸ ਤਰ੍ਹਾਂ ਜਿਲ੍ਹਾ ਪਠਾਨਕੋਟ ਵਿੱਚ ਇਸ ਸਮੇਂ ਐਕਟਿਵ ਕਰੋਨਾ ਪਾਜ਼ਟਿਵ ਲੋਕਾਂ ਦੀ ਸੰਖਿਆ 340 ਹੈ।ਉਨ੍ਹਾਂ ਦੱਸਿਆ ਕਿ ਕਰੋਨਾ ਪਾਜੀਟਿਵ ਹੋਣ ‘ਤੇ ਇਲਾਜ ਦੋਰਾਨ ਅੱਜ 2 ਲੋਕਾਂ ਦੀ ਮੋਤ ਹੋਈ ਹੈ।ਜਿਸ ਨਾਲ ਜਿਲ੍ਹਾ ਪਠਾਨਕੋਟ ਵਿੱਚ ਹੁਣ ਤੱਕ ਕਰੋਨਾ ਵਾਈਰਸ ਨਾਲ ਮਰਨ ਵਾਲਿਆਂ ਦੀ ਸੰਖਿਆ 90 ਹੋ ਗਈ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਭਾਵੇਂ ਕਿ ਅਨਲਾਕ-5 ਦੀਆਂ ਹਦਾਇਤਾਂ ਵਿੱਚ ਕਾਫੀ ਢਿੱਲ ਦਿੱਤੀ ਗਈ ਹੈ।ਪਰ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕਰਨ ਲਈ ਮਾਸਕ ਪਾਉਣਾ, ਵਾਰ ਵਾਰ ਹੱਥ ਧੋਣਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਆਦਿ ਹਦਾਇਤਾਂ ਦੀ ਪਾਲਣਾ ਜ਼ਰੂਰ ਕੀਤੀ ਜਾਵੇ।
Punjab Post Daily Online Newspaper & Print Media