ਸੰਗਰੂਰ, 9 ਅਕਤੂਬਰ (ਜਗਸੀਰ ਲੌਂਗੋਵਾਲ) – ਪਰਾਲੀ ਸਾੜਣ ਦੇ ਮਾੜੇ ਰੁਝਾਣ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ
ਰਾਮਵੀਰ ਅੱਜ ਸੁਨਾਮ ਨੇੜਲੇ ਪਿੰਡ ਮਰਦਖੇੜਾ ਦੇ ਖੇਤਾਂ ’ਚ ਝੋਨੇ ਦੀ ਵਾਢੀ ਤੋਂ ਬਾਅਦ ਖੁਦ ਟਰੈਕਟਰ ਚਲਾ ਕੇ ਸੁਪਰਸੀਡਰ ਦੀ ਮਦਦ ਨਾਲ ਬਿਨਾ ਪਰਾਲੀ ਸਾੜੇ ਕਣਕ ਦੀ ਸਿੱਧੀ ਬਿਜ਼ਾਈ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ।
ਇਸ ਤੋਂ ਪਹਿਲਾਂ ਮਰਦਖੇੜਾ ਵਿਖੇ ਹੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਲਗਾਏ ਗਏ ਕੈਂਪ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂਕਿ ਕੋਵਿਡ-19 ਮਹਾਂਮਾਰੀ ਫੈਲੀ ਹੋਣ ਕਾਰਨ ਪਰਾਲੀ ਸਾੜਨ ਦਾ ਮਾੜਾ ਰੁਝਾਣ ਹੋਰ ਵਧੇਰੇ ਖ਼ਤਰਨਾਕ ਹੋ ਜਾਂਦਾ ਹੈ ਕਿਉਕਿ ਧੂੰਏਂ ਦਾ ਅਤੇ ਕੋਰੋਨਾਵਾਇਰਸ ਦਾ ਸਿੱਧਾ ਹਮਲਾ ਮਨੁੱਖੀ ਸਰੀਰ ਵਿੱਚ ਫੇਫੜਿਆਂ ’ਤੇ ਹੁੰਦਾ ਹੈ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਦੇ ਮਿੱਟੀ ਵਿੱਚ ਨਿਪਟਾਰੇ ਲਈ ਕਿਸਾਨਾਂ ਨੂੰ ਸਬਸਿਡੀ ’ਤੇ ਆਧੁਨਿਕ ਸੰਦ ਮੁਹੱਈਆ ਕਰਵਾਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਜਿਲੇ ਦੀਆਂ 69 ਪੰਚਾਇਤਾਂ, 148 ਕੋਅਪਰੇਟਿਵ ਸੋਸਾਇਟੀਆਂ, 273 ਕਸਟਮ ਹਾਈਰਿੰਗ ਸੈਂਟਰਾਂ ਨੂੰ 80 ਫੀਸਦੀ ਸਬਸਿਡੀ ’ਤੇ ਜਦਕਿ 1,124 ਕਿਸਾਨਾਂ ਨੂੰ 50 ਫੀਸਦੀ ਸਬਸਿਡੀ ’ਤੇ ਆਧੁਨਿਕ ਸੁਪਰਸੀਡਰ ਮੁਹੱਈਆ ਕਰਵਾਏ ਗਏ ਹਨ।ਉਨਾਂ ਕਿਹਾ ਕਿ ਮਨੁੱਖਤਾ ਦੀ ਭਲਾਈ ਲਈ ਹਰੇਕ ਕਿਸਾਨ ਨੂੰ ਪਰਾਲੀ ਦੇ ਯੋਗ ਨਬੇੜੇ ਲਈ ਹੰਭਲਾ ਮਾਰਨ ਦੀ ਲੋੜ ਹੈ ਤਾਂ ਜੋ ਵਾਤਾਵਰਨ ਦੇ ਨਾਲ-ਨਾਲ ਅੱਗ ਲਾਉਣ ਕਰਕੇ ਕਿਸਾਨਾਂ ਦੇ ਹੋਣ ਵਾਲੇ ਆਰਥਿਕ ਨੁਕਸਾਨ ਨੂੰ ਵੀ ਬਚਾਇਆ ਜਾ ਸਕੇ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁਪਰਸੀਡਰ, ਹੈਪੀਸੀਡਰ, ਮਲਚਰ ਅਤੇ ਆਰ.ਐਮ.ਬੀ ਪਲਅੋਂ ਆਦਿ ਆਧਨਿਕ ਸੰਦਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨ।
ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘੱਟਦੀ ਹੈ ਜਿਸ ਕਾਰਨ ਵਧੇਰੇ ਖਾਦਾਂ ਦੀ ਜ਼ਰੂਰਤ ਪੈਂਦੀ ਹੈ।
ਇਸ ਮੌਕੇ ਐਸੋਸੀਏਟ ਡਾਇਰੈਕਟਰ ਕੇ.ਵੀ.ਕੇ ਖੇੜੀ ਡਾ. ਮਨਦੀਪ ਸਿੰਘ, ਏ.ਡੀ.ਓ ਸੁਨਾਮ ਡਾ. ਦਮਨਪ੍ਰੀਤ ਸਿੰਘ, ਮਰਦਖੇੜਾ ਦੀ ਪੰਚਾਇਤ ਦੇ ਨੁਮਾਇੰਦੇ ਅਤੇ ਕਿਸਾਨ ਵੀ ਹਾਜ਼ਰ ਸਨ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media