Monday, July 27, 2026

ਸਿਵਲ ਸਰਜਨ ਪਠਾਨਕੋਟ ਨੇ ਸਿਹਤ ਕਰਮਚਾਰੀਆਂ ਅਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਕਿਹਾ ਅਸੀਂ ਸਾਰਿਆਂ ਨੇ ਮਿਲ ਕੇ ਹੀ ਮਿਸ਼ਨ ਫਤਿਹ ਨੂੰ ਕਾਮਯਾਬ ਬਣਾਉਣਾ ਹੈ

ਪਠਾਨਕੋਟ, 9 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੋਵਿਡ 19 ਮਹਾਮਾਰੀ ਨੂੰ ਹਰਾਉਣ ਲਈ ਪੰਜਾਬ ਸਰਕਾਰ ਵੱਲੋਂ ਲੋਕ ਸਾਂਝੇਦਾਰੀ ਮੁਹਿੰਮ ਸ਼ੁਰੂ ਕੀਤੀ ਗਈ ਹੈ।ਜਿਸ ਵਿੱਚ ਕੌਂਸਲਰ, ਸਰਪੰਚ, ਪੰਚਾਇਤ ਮੈਂਬਰ, ਸਮਾਜ ਸੇਵੀ ਸੰਸਥਾਵਾਂ, ਮਹਿਲਾ ਅਰੋਗਿਆ ਸੰਮਤੀ, ਪੇਂਡੂ ਸਿਹਤ ਤੋਂ ਸਫਾਈ ਕਮੇਟੀਆਂ ਆਦਿ ਨਾਲ ਮੀਟਿੰਗਾਂ ਕਰ ਕੇ ਕਰੋਨਾ ਬਾਰੇ ਜਾਗੂਰਕ ਕੀਤਾ ਜਾ ਰਿਹਾ ਹੈ।
                    ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਨੇ ਇਹ ਪ੍ਰਗਟਾਵਾ ਅੱਜ ਸਿਵਲ ਹਸਪਤਾਲ ਪਠਾਨਕੋਟ ਵਿਖੇ ਆਯੋਜਿਤ ਜਿਲ੍ਹਾ ਪੱਧਰੀ ਲੋਕ ਸਾਂਝੇਦਾਰੀ ਕੰਮਿਉਨਿਟੀ ਆਨਰਸ਼ਿਪ ਟੀਮ ਦੀ ਮੀਟਿੰਗ ਦੋਰਾਨ ਸੰਬੋਧਤ ਕਰਦਿਆਂ ਕੀਤਾ।ਡਾ. ਰਾਕੇਸ਼ ਸਰਪਾਲ ਜਿਲ੍ਹਾ ਪੱਧਰੀ ਕਮੇਟੀ ਦੇ ਨੋਡਲ ਅਫਸ਼ਰ ਵਲੋਂ ਉਪਰੋਕਤ ਟੀਮ ਦੇ ਕਾਰਜ਼ਾਂ ਤੇ ਰੋਸ਼ਨੀ ਪਾਈ।ਡਾ. ਭੁਪਿੰਦਰ ਸਿੰਘ ਐਸ.ਐਮ.ਓ ਵਿਜੈ ਠਾਕੁਰ ਜਿਲ੍ਹਾ ਮਾਸ ਮੀਡੀਆ ਅਫਸਰ, ਰਾਕੇਸ਼ ਕੁਮਾਰ, ਨਰਿੰਦਰ ਕਾਲਾ, ਵਿਜੈ ਪਾਸੀ, ਮਨਪ੍ਰੀਤ ਸਿੰਘ, ਸ੍ਰੀਮਤੀ ਕ੍ਰਿਸ਼ਨਾ, ਕ੍ਰਿਸ਼ਨ ਮੋਹਣ, ਚੰਦਰ ਪ੍ਰਭਾ, ਕੌਂਸਲਰ ਵਿਜੈ ਕੁਮਾਰ, ਕੌਂਸਲਰ ਜੋਗਿੰਦਰ ਪਾਲ, ਵਿੱਕੀ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
                       ਉਨ੍ਹਾਂ ਦੱਸਿਆ ਕਿ ਹਰੇਕ ਮੈਂਬਰ ਆਪਣੇ ਇਲਾਕੇੇ ਦੇ ਲੋਕਾਂ ਨੂੰ ਖੰਘ, ਬੁਖਾਰ, ਜੁਕਾਮ ਆਦਿ ਕਰੋਨਾ ਲੱਛਣ ਹੋਣ ‘ਤੇ ਨੇੜੇ ਦੇ ਸਿਹਤ ਕੇਂਦਰਾਂ ਵਿੱਚ ਕਰੋਨਾ ਦਾ ਟੈਸਟ ਕਰਨ ਲਈ ਪ੍ਰੇਰਿਤ ਕਰਨਗੇ।ਸਰਕਾਰ ਵਲੋਂ ਭਾਵੇਂ ਇਸ ਬਿਮਾਰੀ ਲਈ ਲੋੜੀਂਦੇ ਪ੍ਰਬੰਧਾਂ ਅਤੇ ਸਹੂਲਤਾਂ ਪੱਖੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ, ਪਰ ਲੋਕਾਂ ਦੇ ਸਹਿਯੋਗ ਅਤੇ ਤਾਲਮੇਲ ਰਾਹੀਂ ਇਸ ਬਿਮਾਰੀ ‘ਤੇ ਕਾਬੂ ਪਾਇਆ ਜਾ ਸਕਦਾ ਹੈ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …