Tuesday, July 28, 2026

ਪੱਛਮੀ ਬੰਗਾਲ ’ਚ ਸਿੱਖ ਦੀ ਦਸਤਾਰ ਤੇ ਕੇਸਾਂ ਦੀ ਬੇਅਦਬੀ ਦਾ ਲਿਆ ਸਖ਼ਤ ਨੋਟਿਸ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਦੀ ਤੌਹੀਨ ਬਰਦਾਸ਼ਤ ਨਹੀਂ- ਲੌਂਗੋਵਾਲ

ਅੰਮ੍ਰਿਤਸਰ, 10 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੱਛਮੀ ਬੰਗਾਲ ’ਚ ਪੁਲਿਸ ਵੱਲੋਂ ਇੱਕ ਸਿੱਖ ਸੁਰੱਖਿਆ ਮੁਲਾਜ਼ਮ ਦੀ ਦਸਤਾਰ ਉਤਾਰਨ ਅਤੇ ਕੇਸਾਂ ਦੀ ਬੇਅਦਬੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਕਮੇਟੀ ਪ੍ਰਧਾਨ ਨੇ ਕਿਹਾ ਹੈ ਕਿ ਦਸਤਾਰ ਸਿੱਖ ਦਾ ਗੌਰਵ ਹੈ ਅਤੇ ਇਸੇ ਦਸਤਾਰ ਨੇ ਹੀ ਦੇਸ਼ ਦੇ ਸੱਭਿਆਚਾਰ ਨੂੰ ਬਚਾਉਣ ਵਿਚ ਵੱਡੀ ਭੂਮਿਕਾ ਨਿਭਾਈ। ਦੇਸ਼ ਦੀ ਅਜ਼ਾਦੀ ਵਿਚ 80 ਫੀਸਦੀ ਤੋਂ ਵੱਧ ਯੋਗਦਾਨ ਸਿੱਖਾਂ ਨੇ ਪਾਇਆ, ਪਰੰਤੂ ਹੈਰਾਨੀ ਵਾਲੀ ਗੱਲ ਹੈ ਕਿ ਸਿੱਖਾਂ ਦੀ ਦਸਤਾਰ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ।ਪੱਛਮੀ ਬੰਗਾਲ ‘ਚ ਸਿੱਖ ਸੁਰੱਖਿਆ ਕਰਮੀ ਦੇ ਕੇਸਾਂ ਅਤੇ ਦਸਤਾਰ ਦੀ ਬੇਅਦਬੀ ਨੇ ਪੂਰੇ ਸਿੱਖ ਜਗਤ ਅੰਦਰ ਰੋਸ ਪੈਦਾ ਕੀਤਾ ਹੈ।
                       ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਈ ਥਾਵਾਂ ’ਤੇ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਸਮੇਂ ਭਾਰਤ ਸਰਕਾਰ ਨੂੰ ਸਿੱਖਾਂ ਦੀ ਸੁਰੱਖਿਆ ਲਈ ਕਈ ਵਾਰ ਪੱਤਰ ਅਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸਾਂ ‘ਚ ਵੀ ਇਸ ਬਾਰੇ ਮਤੇ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜੇ ਜਾਂਦੇ ਹਨ।ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਚਾਹੀਦਾ ਹੈ ਕਿ ਅਜਿਹੇ ਮਾਮਲਿਆਂ ਸਬੰਧੀ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਹਰ ਸੂਬੇ ਅੰਦਰ ਸਿੱਖਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਚਿੰਨ੍ਹਾਂ ਦਾ ਸਤਿਕਾਰ ਲਾਜ਼ਮੀ ਬਣਾਉਣ ਲਈ ਠੋਸ ਕਦਮ ਚੁੱਕਣ।ਲੌਂਗੋਵਾਲ ਨੇ ਪੱਛਮੀ ਬੰਗਾਲ ਦੀ ਘਟਨਾ ਦੇ ਦੋਸ਼ੀਆਂ ’ਤੇ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …