Thursday, October 1, 2026

ਕਰੋਨਾ ਬਿਮਾਰੀ ਦੇ ਲੱਛਣ ਮਿਲਣ ‘ਤੇ ਬਿਨ੍ਹਾਂ ਦੇਰੀ ਹਸਪਤਾਲ ਜਾ ਕੇ ਟੈਸਟ ਕਰਵਾਉਣ ਲੋਕ – ਡੀ.ਸੀ

ਪਠਾਨਕੋਟ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਹਦਾਇਤ ਕੀਤੀ ਜਾ ਰਹੀ ਹੈ ਕਿ ਕਿਸੇ ਵੀ ਤਰ੍ਹਾਂ ਦੇ ਲੱਛਣ ਹੋਣ ਤੇ ਬਿਨ੍ਹਾਂ ਦੇਰੀ ਕੀਤਿਆਂ ਲੋਕ ਸਰਕਾਰੀ ਹਸਪਤਾਲ ਵਿੱਚ ਕਰੋਨਾ ਦਾ ਟੈਸਟ ਕਰਵਾਉਣ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਇਹ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਬਿਨ੍ਹਾਂ ਲੱਛਣ ਵਾਲੇ ਕਰੋਨਾ ਪੀੜਤ ਲੋਕਾਂ ਨੂੰ ਹੁਣ ਆਪਣੇ ਹੀ ਘਰ੍ਹਾਂ ਵਿੱਚ ਇਕਾਂਤਵਾਸ ਕੀਤਾ ਜਾ ਰਿਹਾ ਹੈ।
                     ਡਿਪਟੀ ਕਮਿਸਨਰ ਨੇ ਕਿਹਾ ਕਿ ਕੋਰੋਨਾ ਵਾਇਰਸ ਇੱਕ ਖਤਰਨਾਕ ਮਹਾਂਮਾਰੀ ਹੈ ਇਸ ਲਈ ਜੇਕਰ ਕਿਸੇ ਵਿਅਕਤੀ ਵਿੱਚ ਕੋਰੋਨਾ ਸਬੰਧੀ ਲੱਛਣ ਪਾਏ ਜਾਂਦੇ ਹਨ ਤਾਂ ਉਸ ਨੂੰ ਆਪਣੇ ਟੈਸਟ ਲਈ ਖੁਦ ਸਰਕਾਰੀ ਸਿਹਤ ਸੰਸਥਾ ਵਿੱਚ ਜਾਣਾ ਚਾਹੀਦਾ ਹੈ ਤਾਂ ਜੋ ਉਸ ਦਾ ਮਾਹਰ ਡਾਕਟਰਾਂ ਵਲੋਂ ਸਹੀ ਇਲਾਜ਼ ਕੀਤਾ ਜਾ ਸਕੇ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …