Sunday, April 5, 2026

ਪਰਾਲੀ ਨੂੰ ਅੱਗ ਲਾਉਣ ‘ਤੇ 271 ਕਿਸਾਨਾਂ ਨੂੰ ਪ੍ਰਦੂਸ਼ਣ ਐਕਟ ਤਹਿਤ ਕੀਤਾ ਜੁਰਮਾਨਾ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ) – ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਪਰਾਲੀ ਨੂੰ ਸਾੜਣ ’ਤੇ ਲਗਾਈ ਗਈ ਰੋਕ ਦੇ ਚੱਲਦਿਆਂ ਟੀਮਾਂ ਦਿਨ-ਰਾਤ ਕੰਮ ਕਰ ਰਹੀਆਂ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਉਪਗ੍ਰਹਿ ਵਲੋਂ ਮਿਲੀ ਜਾਣਕਾਰੀ ਦੇ ਅਧਾਰ ‘ਤੇ ਸਾਰੀਆਂ ਟੀਮਾਂ ਪਹੁੰਚ ਗਈਆਂ ਹਨ ਅਤੇ ਜਿੰਨਾਂ ਦੇਸ਼ਾਂ ‘ਚ ਕਿਸਾਨ ਵਲੋਂ ਅੱਗ ਲਗਾਈ ਮਿਲਦੀ ਹੈ, ਉਨਾਂ ਕਿਸਾਨਾਂ ਦੇ ਬਕਾਇਦਾ ਚਲਾਨ ਕੀਤੇ ਜਾਂਦੇ ਹਨ।
ਖਹਿਰਾ ਨੇ ਦੱਸਿਆ ਕਿ ਹੁਣ ਤੱਕ ਉਪਗ੍ਰਹਿ ਵਲੋਂ ਜ਼ਿਲੇ ਵਿੱਚ 857 ਸਥਾਨਾਂ ‘ਤੇ ਅੱਗ ਲੱਗਣ ਦੀ ਸੂਚਨਾ ਦਿੱਤੀ ਗਈ ਸੀ, ਜਿਸ ਵਿਚੋਂ 772 ਸਥਾਨਾਂ ‘ਤੇ ਸਾਡੀਆਂ ਟੀਮਾਂ ਪਹੁੰਚ ਚੁੱਕੀਆਂ ਹਨ।ਉਨਾਂ ਦੱਸਿਆ ਕਿ ਇਨਾਂ ਕੇਸਾਂ ਵਿਚ ਜੇਕਰ ਮੌਕੇ ‘ਤੇ ਕਿਸਾਨ ਅੱਗ ਬੁਝਾ ਲੈਂਦਾ ਹੈ ਤਾਂ ਉਸ ਨੂੰ ਛੱਡ ਕੇ ਬਾਕੀ ਕਿਸਾਨਾਂ ਨੂੰ ਜੁਰਮਾਨਾ, ਰੈਡ ਐਂਟਰੀ ਅਤੇ ਐਫ.ਆਈ.ਆਰ ਦਰਜ਼ ਕੀਤੀ ਜਾਂਦੀ ਹੈ।
                       ਖਹਿਰਾ ਨੇ ਉਕਤ ਪ੍ਰਬੰਧ ਵਿੱਚ ਲੱਗੀਆਂ ਟੀਮਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਅਗਲੇ 20-25 ਦਿਨ ਹੋਰ ਮਿਹਨਤ ਨਾਲ ਕੰਮ ਕਰਨ ਦੀ ਹਦਾਇਤ ਕੀਤੀ।ਉਨਾਂ ਦੱਸਿਆ ਕਿ 450 ਖੇਤਾਂ ਵਿੱਚ ਪਰਾਲੀ ਸਾੜਣ ਦੀ ਪੁਸ਼ਟੀ ਟੀਮਾਂ ਨੇ ਕੀਤੀ ਹੈ, ਜਿਸ ਵਿਚੋਂ 271 ਕਿਸਾਨਾਂ ਨੂੰ 7 ਲੱਖ ਰੁਪਏ ਜੁਰਮਾਨਾ ਕੀਤਾ ਹੈ।51 ਕਿਸਾਨਾਂ ਨੂੰ ਜੁਰਮਾਨਾ ਕਰਨਾ ਰਹਿੰਦਾ ਹੈ, ਜੋ ਕਾਰਵਾਈ ਅਧੀਨ ਹਨ।ਹੁਣ ਤੱਕ 25000 ਰੁਪਏ ਨਗਦ ਜੁਰਮਾਨਾ ਵਸੂਲਿਆ ਜਾ ਚੁੱਕਾ ਹੈ ਅਤੇ 252 ਰੈਡ ਐਂਟਰੀ ਮਾਲ ਵਿਭਾਗ ਦੇ ਰਿਕਾਰਡ ਵਿਚ ਹੋ ਚੁੱਕੀ ਹੈ, ਇਸ ਤੋਂ ਇਲਾਵਾ 1 ਐਫ.ਆਈ.ਆਰ ਵੀ ਦਰਜ਼ ਕੀਤੀ ਗਈ ਹੈ।
                    ਉਨਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਿਨਾਂ ਐਸ.ਐਮ.ਐਸ ਤੋਂ ਚੱਲਣ ਵਾਲੀਆਂ ਕੰਬਾਈਨਾਂ ਦੇ ਚਲਾਨ ਕੀਤੇ ਜਾਣ।ਉਨਾਂ ਦੱਸਿਆ ਕਿ ਜਿਹੜੇ ਪਿੰਡਾਂ ਵਿੱਚ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਨਹੀਂ ਲਗਾਈ ਜਾਂਦੀ।ਉਨਾਂ ਨੂੰ ਸਰਕਾਰ ਵਲੋਂ ਵਿਸ਼ੇਸ਼ ਗ੍ਰਾਂਟ ਵੀ ਦਿੱਤੀ ਜਾਵੇਗੀ।
                              ਇਸ ਮੀਟਿੰਗ ਵਿਖੇ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ ਵਿਕਾਸ ਹੀਰਾ, ਸ਼ਿਵਰਾਜ ਸਿੰਘ ਬੱਲ, ਦੀਪਕ ਭਾਟੀਆ, ਮੈਡਮ ਅਲਕਾ ਕਾਲੀਆ, ਜਿਲਾ ਮੰਡੀ ਅਫ਼ਸਰ ਅਮਨਦੀਪ ਸਿੰਘ, ਜ਼ਿਲਾ ਖੇਤੀਬਾੜੀ ਅਫ਼ਸਰ ਕੁਲਜੀਤ ਸਿੰਘ ਸੈਣੀ, ਜ਼ਿਲਾ ਖੁਰਾਕ ਤੇ ਸਪਲਾਈ ਅਫ਼ਸਰ ਮੈਡਮ ਜਸਜੀਤ ਕੌਰ ਤੋਂ ਇਲਾਵਾ ਪ੍ਰਦੂਸ਼ਣ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

Check Also

ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …