ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ) – ਜ਼ਿਲਾ ਅੰਮ੍ਰਿਤਸਰ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਸੁਨਿਸ਼ਚਿਤ ਕਰਨ ਲਈ ਡਿਪਟੀ ਕਮਿਸ਼ਨਰ
ਗੁਰਪ੍ਰੀਤ ਸਿੰਘ ਖਹਿਰਾ ਵਲੋਂ ਸਬੰਧਤ ਅਧਿਕਾਰੀਆਂ ਨਾਲ ਝੋਨੇ ਦੀ ਖਰੀਦ ਸਬੰਧੀ ਸਮੀਖਿਆ ਮੀਟਿੰਗ ਕੀਤੀ ਗਈ।ਉਨਾਂ ਹਦਾਇਤ ਕੀਤੀ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰਾਂ ਦੀ ਦਿੱਕਤ ਨਹੀਂ ਆਉਣੀ ਚਾਹੀਦੀ ਅਤੇ ਕੋਵਿਡ-19 ਦੇ ਚੱਲਦਿਆਂ ਪੂਰੀ ਅਹਿਤਿਆਤ ਵਰਤਦੇ ਹੋਏ ਝੋਨੇ ਦੀ ਖਰੀਦੋ-ਫਰੋਖ਼ਤ ਦਾ ਕੰਮ ਨੇਪਰੇ ਚਾੜਿਆ ਜਾਵੇ।ਉਨਾਂ ਕਿਹਾ ਕਿ ਝੋਨੇ ਦੀ ਖਰੀਦ ਪ੍ਰਕਿਰਿਆ ਵਿੱਚ ਵਿਭਾਗੀ ਪੱਧਰ `ਤੇ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ 298669 ਮੀਟਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਇਸ ਵਿੱਚੋਂ 298069 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਮੀਟਿੰਗ ਉਪਰੰਤ ਡਿਪਟੀ ਕਮਿਸ਼ਨਰ ਵਲੋਂ ਭਗਤਾਂਵਾਲਾ ਅਨਾਜ ਮੰਡੀ ਦਾ ਦੌਰਾ ਵੀ ਕੀਤਾ ਗਿਆ।ਜਿਸ ਦੌਰਾਨ ਜ਼ਿਲਾ ਮੰਡੀ ਅਫ਼ਸਰ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਆਉਣ ਵਾਲੀਆਂ ਟਰਾਲੀਆਂ ਨੂੰ ਪਾਸ ਜਾਰੀ ਕੀਤੇ ਜਾਣ ਅਤੇ ਯਕੀਨੀ ਬਣਾਇਆ ਜਾਵੇ ਕਿ ਜਿਸ ਕੋਲ ਪਾਸ ਹੋਵੇ ਉਹੀ ਕਿਸਾਨ ਆਪਣੀ ਟਰਾਲੀ ਮੰਡੀਆਂ ਅੰਦਰ ਦਾਖਲ ਹੋਵੇੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ ਵਿਕਾਸ ਹੀਰਾ, ਸ਼ਿਵਰਾਜ ਸਿੰਘ ਬੱਲ, ਸ੍ਰੀਮਤੀ ਅਲਕਾ ਕਾਲੀਆ, ਸਹਾਇਕ ਕਮਿਸ਼ਨਰ ਜਨਰਲ ਮੈਡਮ ਅਨਮਜੋਤ ਕੌਰ, ਜ਼ਿਲਾ ਖੁਰਾਕ ਤੇ ਸਿਵਲ ਸਪਲਾਈ ਅਫ਼ਸਰ ਮੈਡਮ ਜਸਜੀਤ ਕੌਰ, ਜਿਲਾ ਖੇਤੀਬਾੜੀ ਅਫਸਰ ਕੁਲਜੀਤ ਸਿੰਘ ਸੈਣੀ, ਜਿਲਾ ਮੰਡੀ ਅਫਸਰ ਅਮਨਦੀਪ ਸਿੰਘ, ਸਕੱਤਰ ਮੰਡੀ ਬੋਰਡ ਅਮਰਦੀਪ ਕੌੜਾ, ਆੜਤੀ ਐਸੋਸੀਏਸ਼ਨ ਪ੍ਰਧਾਨ ਅਮਨਦੀਪ ਸਿੰਘ ਛੀਨਾ, ਰਾਜਵਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media