ਅੰਮ੍ਰਿਤਸਰ, 11 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2020-21 ਤੋਂ ਦਸਵੀਂ/ਬਾਰ੍ਹਵੀਂ ਪਾਸ
ਬੇ-ਰੋਜਗਾਰ ਲੜਕੇ/ਲੜਕੀਆਂ ਲਈ ਸਵੈ-ਰੋਜਗਾਰ ਦੇ ਉਦੇਸ਼ ਨਾਲ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ/ਡਿਪਲੋਮਿਆਂ ਵਿਚ ਕੁੱਝ ਖਾਲੀ ਸੀਟਾਂ ਲਈ ਦਾਖਲਾ 15 ਅਕਤੂਬਰ ਤਕ ਭਰਿਆ ਜਾ ਸਕਦਾ ਹੈ।ਇਸ ਸਾਰੇ ਕੋਰਸ ਦਸਵੀਂ ਅਤੇ ਬਾਹ੍ਹਰਵੀ ਪਾਸ ਵਿਦਿਆਰਥੀਆਂ ਲਈ ਹਨ।
ਵਿਭਾਗ ਦੇ ਡਾਇਰੈਕਟਰ ਡਾ. ਸਰੋਜ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਕੋਰਸਾਂ ਵਿਚ ਇਕ ਸਾਲ ਕੋਰਸ ਇੰਨ ਡਰੈਸ ਡਿਜ਼ਾਈਨਿੰਗ, ਕਟਿੰਗ ਐਂਡ ਟੇਲਰਿੰਗ, ਡਿਪਲੋਮਾ ਇੰਨ ਕੋਸਮੋਟੋਲੋਜੀ, ਡਿਪਲੋਮਾ ਇੰਨ ਗ੍ਰਾਫਿਕਸ ਅਤੇ ਵੈੱਬ ਡਿਜ਼ਾਈਨਿੰਗ, ਡਿਪਲੋਮਾ ਇੰਨ ਕੰਪਿਊਟਰ ਐਪਲੀਕੇਸ਼ਨ, ਡਿਪਲੋਮਾ ਇੰਨ ਫੈਸ਼ਨ ਡਿਜ਼ਾਈਨਿੰਗ, ਡਿਪਲੋਮਾ ਇੰਨ ਫੈਸ਼ਨ ਐਂਡ ਟੈਕਸਟਾਈਲ ਡਿਜ਼ਾਈਨਿੰਗ ਸ਼ਾਮਿਲ ਹਨ।6 ਮਹੀਨਿਆਂ ਦੇ ਸਰਟੀਫਿਕੇਟ ਕੋਰਸਾਂ ਵਿਚ ਕੋਰਸ ਇੰਨ ਬਿਊਟੀ ਕਲਚਰ, ਸਰਟੀਫਿਕੇਟ ਕੋਰਸ ਇੰਨ ਵੈੱਬ ਡਿਜ਼ਾਈਨਿੰਗ, ਆਈਲੈਟਸ ਵਿੱਚ ਸਿਖਲਾਈ ਪੋ੍ਰਗਰਾਮ, ਸਰਟੀਫਿਕੇਟ ਕੋਰਸ ਇੰਨ ਇੰਗਲਿਸ਼ ਸਪੀਕਿੰਗ ਐਂਡ ਕਮਿਊਨੀਕੇਸ਼ਨ ਸਕਿਲ ਆਦਿ ਸ਼ਾਮਿਲ ਹਨ।
ਕੋਰਸਾਂ ਵਿੱਚ ਆਨਲਾਈਨ ਰਜਿਸਟ੍ਰੇਸ਼ਨ ਅਤੇ ਦਾਖਲਾ ਪਹਿਲ ਪਹੁੰਚ ਦੇ ਆਧਾਰ ਤੇ 15 ਅਕਤੂਬਰ ਤੱਕ ਕੀਤਾ ਜਾਵੇਗਾ।ਵਧੇਰੇ ਜਾਣਕਾਰੀ ਲਈ ਯੂਨੀਵਰਸਿਟੀ ਵੈਬਸਾਈਟ `ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media