ਅੰਮ੍ਰਿਤਸਰ, 11 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪਹਿਲਾਂ ਵੈਬਸਾਈਟ `ਤੇ ਅਪਲੋਡ ਕੀਤੀਆਂ ਸਮੈਸਟਰ ਦੂਜਾ, ਚੌਥਾ ਆਦਿ ਰੀ-
ਅਪੀਅਰ ਦੀਆਂ ਡੇਟ-ਸ਼ੀਟਾਂ ਵਿਚੋਂ ਮਿਤੀ 16 ਅਕਤੂਬਰ ਦਿਨ ਸ਼ੁਕਰਵਾਰ ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਿਮੈਸਟਰ ਥਿਊਰੀ ਦੀਆਂ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਜਾਂਦੀਆਂ ਹਨ।
ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾ ਪ੍ਰੋ. ਮਨੋਜ ਕੁਮਾਰ ਨੇ ਦੱਸਿਆ ਕਿ ਹੁਣ ਇਹ ਪ੍ਰੀਖਿਆਵਾਂ 26 ਅਕਤੂਬਰ ਦਿਨ ਸੋਮਵਾਰ ਨੂੰ ਹੋਣਗੀਆਂ।ਉਨ੍ਹਾਂ ਕਿਹਾ ਕਿ ਪ੍ਰੀਖਿਆ ਦਾ ਸਮਾਂ ਅਤੇ ਕੇਂਦਰ ਪਹਿਲਾਂ ਵਾਲੇ ਹੀ ਰਹਿਣਗੇ।ਹੋਰ ਵਧੇਰੇ ਜਾਣਕਾਰੀ ਲਈ ਰੋਲ ਨੰਬਰ ਸਲਿਪ ਜਾਂ ਹਾਲ ਟਿਕਟ `ਤੇ ਦਰਸਾਏ ਪ੍ਰੀਖਿਆ ਕੇਂਦਰ ਵਾਲੇ ਕਾਲਜ ਨਾਲ ਸੰਪਰਕ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਇਸ ਸਬੰਧੀ ਸੂਚਨਾ ਯੂਨੀਵਰਸਿਟੀ ਵੈਬਸਾਈਟ ਦੇ ਮੁੱਖ ਪੰਨੇ ਉਪਰ ਵੀ ਉਪਲਬਧ ਹੋਵੇਗੀ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media