ਅੰਮ੍ਰਿਤਸਰ, 21 ਅਕਤੂਬਰ (ਰੋਮਿਤ ਸ਼ਰਮਾ)- ਭਾਈ ਵੀਰ ਸਿੰਘ ਗੁਰਮਤਿ ਕਾਲਜ (ਚੀਫ਼ ਖ਼ਾਲਸਾ ਦੀਵਾਨ) ਸੈਂਟਰਲ ਖ਼ਾਲਸਾ ਯਤੀਮਖ਼ਾਨਾ ਵਲੋਂ ਪਿੰਡ ਮਾਹਲ ਵਿਖੇ ਪ੍ਰਿੰਸੀਪਲ ਡਾ: ਜਸਵਿੰਦਰ ਕੌਰ ਮਾਹਲ ਦੀ ਅਗਵਾਈ ਹੇਠ ਅਯੋਜਿਤ ਕੀਤੇ ਗਏ ਕੈਂਪ ਵਿਚ ਵਿਦਿਆਰਥੀਆਂ ਨੇ ਅੰਮ੍ਰਿਤ ਵੇਲੇ ਗੁਰਦੁਆਰਾ ਸਾਹਿਬ ਵਿਖੇ ਆਸਾ ਦੀ ਵਾਰ ਦੇ ਕੀਰਤਨ, ਨਿਤਨੇਮ ਅਤੇ ਗੁਰਬਾਣੀ ਹਰਿ ਜਸ ਗਾਇਨ ਕੀਤਾ। ਉਪਰੰਤ ਦੁਪਹਿਰ ਵੇਲੇ ਪਿੰਡ ਦੇ ਗੁਰਦੁਆਰਾ ਸਾਹਿਬ ਅਤੇ ਪਿੰਡ ਦੇ ਚੌਗਿਰਦੇ ਦੀ ਸਫ਼ਾਈ ਕਰਕੇ ਪਿੰਡ ਦੇ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕੀਤਾ ਜਿਸ ਵਿਚ ਕਾਲਜ ਦੇ ਪ੍ਰਿੰਸੀਪਲ ਡਾ. ਜਸਵਿੰਦਰ ਕੌਰ ਮਾਹਲ ਅਤੇ ਸਟਾਫ ਮੈਂਬਰਾਂ ਨੇ ਆਪਣਾ ਪੂਰਾ ਯੋਗਦਾਨ ਪਾਇਆ।ਸ਼ਾਮ ਵੇਲੇ ਸੁਖਮਨੀ ਸਾਹਿਬ ਦੇ ਜਾਪ ਕੀਤੇ ਉਪਰੰਤ ਸੋਦਰ, ਰਹਿਰਾਸ, ਆਰਤੀ ਅਤੇ ਕੀਰਤਨ ਦੁਆਰਾ ਵਿਦਿਆਰਥੀਆਂ ਨੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ।ਵਿਦਿਆਰਥੀ ਅਤੇ ਸਟਾਫ ਮੈਂਬਰ ਰਾਤ ਨੂੰ ਸਤਿਗੁਰ ਦੇ ਸੁਖਆਸਨ ਸਾਹਿਬ ਦੀ ਸੇਵਾ ਉਪਰੰਤ ਵਾਪਸ ਕਾਲਜ ਪਰਤੇ।ਪਿੰਡ ਵਾਸੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਓ ਭਗਤ ਕਰਦਿਆਂ ਲੰਗਰ ਪ੍ਰਸਾਦੇ ਦੀ ਸੇਵਾ ਬੜੇ ਹੀ ਪ੍ਰੇਮ ਅਤੇ ਉਤਸ਼ਾਹ ਨਾਲ ਨਿਭਾਈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …