ਪਠਾਨਕੋਟ, 12 ਅਕਤੂਬਰ (ਪੰਜਾਬ ਪੋਸਟ ਬਿਊਰੋ) – ਖਜਾਨਾ ਅਫਸ਼ਰ ਪਠਾਨਕੋਟ ਸੁਖਵਿੰਦਰ ਸਿੰਘ ਸੈਣੀ ਨੇ ਦੱਸਿਆ ਹੈ ਕਿ ਕਰੋਨਾ ਬੀਮਾਰੀ ਤੋਂ ਡਰਨ ਦੀ ਲੋੜ
ਨਹੀਂ ਬਲਕਿ ਜਾਗਰੂਕ ਹੋਣ ਦੀ ਲੋੜ ਹੈ।ਅਸੀਂ ਸਾਰੇ ਜਾਗਰੁਕ ਹੋਵਾਂਗੇ ਤਾਂ ਇਸ ਬੀਮਾਰੀ ਤੋਂ ਆਪਣੇ ਘਰ, ਆਪਣੇ ਜਿਲ੍ਹੇ, ਅਪਣੇ ਸੂਬੇ ਤੇ ਆਪਣੇ ਦੇਸ਼ ਨੂੰ ਕਰੋਨਾ ਮੁਕਤ ਬਣਾ ਸਕਦੇ ਹਾਂ।ਉਨ੍ਹਾਂ ਕਿਹਾ ਕਿ ਸਾਨੂੰ ਚਾਹੀਦਾ ਹੈ ਕਿ ਅਗਰ ਕਰੋਨਾ ਲੱਛਣ ਨਜਰ ਆਉਂਦੇ ਹਨ ਤਾਂ ਕਰੋਨਾ ਟੈਸਟ ਕਰਵਾਈਏ, ਜੋ ਕਿ ਪੂਰੀ ਤਰ੍ਹਾਂ ਨਾਲ ਮੁਫਤ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਿਸ਼ਨ ਫਤਿਹ ਚਲਾ ਕੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।ਇਸ ਲਈ ਹਰੇਕ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਮਾਸਕ ਲਗਾ ਕੇ ਰੱਖੀਏ, ਭੀੜ ਵਾਲੀਆ ਥਾਵਾਂ ‘ਤੇ ਨਾ ਜਾਈਏ, ਸਮਾਜਿਕ ਦੂਰੀ ਬਣਾ ਕੇ ਰੱਖੀਏ ਅਤੇ ਹੱਥਾਂ ਨੂੰ ਬਾਰ ਬਾਰ ਸਾਬਣ ਨਾਲ ਧੋ ਕੇ ਪ੍ਰਸਾਸ਼ਨ ਨੂੰ ਸਹਿਯੋਗ ਦੇਂਦਿਆਂ ਆਪਣੇ ਜਿਲ੍ਹੇ ਨੂੰ ਕਰੋਨਾ ਮੁਕਤ ਕਰਕੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕਰੀਏ।
Check Also
ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼਼੍ਰੋਮਣੀ ਕਵੀ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ
ਅੰਮ੍ਰਿਤਸਰ, 31 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ …
Punjab Post Daily Online Newspaper & Print Media