ਪਠਾਨਕੋਟ, 12 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਸਕੀਮ ਤਹਿਤ ਬੇਰੋਜ਼ਗਾਰ ਪ੍ਰਾਰਥੀਆਂ ਲਈ ਬਹੁਤ ਸਾਰੀਆਂ
ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਕੋਵਿਡ-19 ਦੋਰਾਨ ਪਬਲਿਕ ਡੀਲਿੰਗ ਬੰਦ ਹੋਣ ਕਾਰਨ ਆਮ ਪਬਲਿਕ ਦਾ ਦਫਤਰ ਵਿਚ ਆਉਣਾ ਬੰਦ ਹੈ।ਬੇਰੋਜ਼ਗਾਰ ਪ੍ਰਾਰਥੀਆਂ ਦੀ ਸਹੂਲਤ ਲਈ ਘਰ-ਘਰ ਰੋਜਗਾਰ ਪੋਰਟਲ www.pgrkam.com ਤਿਆਰ ਕੀਤਾ ਗਿਆ ਹੈ।
ਇਹ ਪ੍ਰਗਟਾਵਾ ਕਰਦਿਆਂ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਕਿਹਾ ਹੈ ਕਿ ਬੇਰੋਜ਼ਗਾਰ ਪ੍ਰਾਰਥੀ ਘਰ ਬੈਠੇ ਹੀ ਇਸ ਪੋਰਟਲ ਰਾਹੀਂ ਅਪਣੀ ਰਜਿਸ਼ਟਰੇਸ਼ਨ ਕਰਵਾ ਸਕਦੇ ਹਨ।ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ਾ ਲੈਣ ਦੇ ਚਾਹਵਾਨ ਗੂਗਲ ਲਿੰਕ <https://bit.ly/selfemploymentformptk> ਰਾਹੀਂ ਅਪਲਾਈ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਹੋਰ ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਊਰੋ ਪਠਾਨਕੋਟ ਦੇ ਹੈਲਪਲਾਈਨ ਨੰਬਰ 7657825214 ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media