ਜਿਲ੍ਹਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 739 ਕੋਰੋਨਾ ਤੋਂ ਮੁਕਤ 93 ਵਿਅਕਤੀ ਪਰਤੇ ਘਰਾਂ ਨੂੰ
ਅੰਮ੍ਰਿਤਸਰ, 12 ਅਕਤੂਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 56 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਵ ਆਈ ਹੈ ਅਤੇ 93 ਲੋਕ
ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 10048 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਅਮਰਜੀਤ ਸਿੰਘ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 739 ਐਕਟਿਵ ਕੇਸ ਹਨ।ਉਨਾ ਦੱਸਿਆ ਕਿ ਹੁਣ ਤੱਕ 421 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ 6 ਵਿਅਕਤੀਆਂ ਦੀ ਕਰੋਨਾ ਨਾਲ ਮੋਤ ਹੋਈ ਹੈ।
Punjab Post Daily Online Newspaper & Print Media