Wednesday, September 16, 2026

25 ਕਰੋੜ ਰੁਪਏ ਦੀ ਲਾਗਤ ਨਾਲ ਹਰੇਕ ਵਿਧਾਨ ਸਭਾ ਹਲਕੇ ਦੀ ਬਦਲੀ ਜਾਵੇਗੀ ਨੁਹਾਰ -ਸੋਨੀ

ਵਿਕਾਸ ਕੰਮ ਮਿਥੇ ਸਮੇਂ ‘ਚ ਕਰਨ ਦੀ ਕੀਤੀ ਹਦਾਇਤ

ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਰਾਜ ਦੇ ਸਮੂਹ ਵਿਧਾਨ ਸਭਾ ਹਲਕਿਆਂ ਦੀ ਨੁਹਾਰ ਬਦਲਣ ਲਈ 25-25 ਕਰੋੜ ਦਿੱਤੇ ਜਾ ਰਹੇ ਹਨ।
                ਇਸ ਸਬੰਧੀ ਨਗਰ ਨਿਗਮ ਅਤੇ ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ਅਤੇ ਠੇਕੇਦਾਰਾਂ ਨਾਲ ਮੀਟਿੰਗ ਕਰਦਿਆਂ ਡਾਕਟਰੀ ਸਿਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਦੱਸਿਆ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਕਾਸ ਕਾਰਜ਼ਾਂ ਦੇ ਸਾਰੇ ਟੈਂਡਰ ਲੱਗ ਚੁੱਕੇ ਹਨ ਅਤੇ ਆਉਂਦੇ ਕੁੱਝ ਹੀ ਦਿਨਾਂ ਵਿੱਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਸ਼ੁਰੂ ਹੋ ਜਾਣਗੇ।ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਕਾਸ ਕਾਰਜਾਂ ਵਿੱਚ ਗਲੀਆਂ, ਨਾਲੀਆਂ, ਪਾਰਕਾਂ ਅਤੇ ਪੀਣ ਵਾਲੇ ਪਾਣੀ ਦੇ ਨਵੇਂ ਟਿਊਬਵੈਲ ਲਗਾਏ ਜਾਣਗੇ।ਸੋਨੀ ਨੇ ਸਬੰਧਤ ਅਧਿਕਾਰੀਆਂ ਤੇ ਠੇਕੇਦਾਰਾਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਕਾਸ ਕਾਰਜ਼ ਮਿਥੇ ਸਮੇਂ ਦੌਰਾਨ ਪੂਰੇ ਹੋਣੇ ਚਾਹੀਦੇ ਹਨ ਅਤੇ ਵਿਕਾਸ ਕਾਰਜਾਂ ਦੇ ਕੰਮਾਂ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
                     ਇਸ ਮੀਟਿੰਗ ਵਿੱਚ ਕੌਂਸਲਰ ਵਿਕਾਸ ਸੋਨੀ, ਐਸ.ਸੀ ਦਪਿੰਦਰ ਸੰਧੂ, ਐਕਸੀਅਨ ਸੰਦੀਪ ਕੁਮਾਰ, ਐਕਸੀਅਨ ਇੰਦਰਜੀਤ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …