ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਰਿਜਨਲ ਟਰਾਂਸਪੋਰਟ ਅਥਾਰਟੀ ਅੰਮ੍ਰਿਤਸਰ ਮੈਡਮ ਜੋਤੀ ਬਾਲਾ ਨੇ ਕਿਹਾ ਹੈ ਕਿ ਜਿਲ੍ਹਾ ਅੰਮ੍ਰਿਤਸਰ ਅਤੇ
ਤਰਨਤਾਰਨ ਵਿੱਚ ਸਥਾਪਤ ਕੀਤੇ ਜੋ ਪ੍ਰਦੂਸ਼ਣ ਚੈਕ ਸੈਂਟਰ 30 ਅਕਤੂਬਰ ਤੋਂ ਪਹਿਲਾਂ ਐਪਲੀਕੇਸ਼ਨ ਪ੍ਰੋਗਰਾਮ ਇੰਟਰਫੇਸ ਨਾਲ ਜੁੜਣ ਅਤੇ ਵਾਹਨ 4.0 ਵਿੱਚ ਅਪਡੇਟ ਹੋਣ।ਉਨਾਂ ਦੱਸਿਆ ਕਿ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਚੰਡੀਗੜ ਵਲੋਂ ਜਾਰੀ ਪੱਤਰ ਵਿੱਚ ਹਦਾਇਤ ਕੀਤੀ ਗਈ ਹੈ ਕਿ 30 ਅਕਤੂਬਰ 2020 ਤੋਂ ਪਹਿਲਾਂ ਪਹਿਲਾਂ ਪ੍ਰਦੂਸ਼ਣ ਚੈਕ ਸੈਂਟਰਾਂ ਨੂੰ ਐਪਲੀਕੇਸ਼ਨ ਪ੍ਰੋਗਰਾਮ ਇੰਟਰਫੇਸ ਨਾਲ ਜੋੜ ਕੇ ਵਾਹਨ 4.0 ਵਿੱਚ ਅਪਡੇਟ ਕੀਤਾ ਜਾਵੇ।ਜੇਕਰ ਉਕਤ ਸਮੇਂ ਦੌਰਾਨ ਅਜਿਹਾ ਨਾ ਕਰਨ ਵਾਲੇ ਪ੍ਰਦੂਸ਼ਣ ਚੈਕ ਸੈਂਟਰਾਂ ਦੇ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media