ਨਵੀਂ ਦਿੱਲੀ, 21 ਅਕਤੂਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਤਿਹਾਸਕ (ਬੰਦੀ-ਛੋੜ) ਦਿਵਸ ਵੀਰਵਾਰ 23 ਅਕਤੂਬਰ (7 ਕਤਕ, ਸੰਮਤ ਨਾਨਕਸ਼ਾਹੀ 546) ਨੂੰ ਬੜੇ ਉਤਸਾਹ ਅਤੇ ਸ਼ਰਧਾ ਨਾਲ ਮੰਨਾਇਆ ਜਾ ਰਿਹਾ ਹੈ,ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਦੱਸਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਆਲੀਅਰ ਦੇ ਕਿਲ੍ਹੇ ਵਿਚੋਂ ਬਾਈਧਾਰ ਦੇ 52 ਰਾਜਿਆਂ ਦੀ ਬੰਦ-ਖਲਾਸੀ ਕਰਵਾਉਣ ਉਪਰੰਤ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਪੁੱਜਣ ਤੇ ਸਿੱਖ ਜਗਤ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।ਸਿੱਖ ਜਗਤ ਨੇ ਇਸ ਦਿਨ ਨੂੰ ਸ੍ਰੀ ਦਰਬਾਰ ਸਾਹਿਬ ਤੇ ਆਪਣੇ ਘਰਾਂ ਪੁਰ ਦਰਸ਼ਨੀ ਦੀਪਮਾਲਾ ਕਰ ਅਤੇ ਗੁਰੂ ਚਰਨਾਂ ਵਿੱਚ ਹਾਜ਼ਰੀ ਭਰ ਬਹੁਤ ਹੀ ਉਤਸਾਹ ਅਤੇ ਸ਼ਰਧਾ ਨਾਲ ਬੰਦੀ-ਛੋੜ ਦਿਵਸ ਦੇ ਰੂਪ ਵਿੱਚ ਮਨਾਇਆ।ਉਨਾਂ ਕਿਹਾ ਕਿ ਗੁਰਦੁਆਰਾ ਬੰੰਗਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦੀ ਅਰੰਭਤਾ ਸ਼ਾਮ 6 ਵਜੇ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸੀਸਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨੋਹਰ ਸਿੰਘ ਗੁਰਿੰਦਰ ਸਿੰਘ ਦੇ ਰਾਗੀ ਜੱਥੇ ਵਲੋਂ ਗੁਰ-ਸ਼ਬਦ ਦੇ ਕੀਰਤਨ ਨਾਲ ਕੀਤੀ ਜਾਇਗੀ ਅਤੇ ਭਾਈ ਅਪਾਰਦੀਪ ਸਿੰਘ (ਇੰਗਲੈਂਡ) ਭਾਈ ਜਸਕਰਨ ਸਿੰਘ (ਪਟਿਆਲਾ) ਦੇ ਕੀਰਤਨੀ ਜੱਥੇ ਕੀਰਤਨ ਰਾਹੀਂ ਅਤੇ ਭਾਈ ਹਰਪਾਲ ਸਿੰਘ (ਫਤਹਿਗੜ੍ਹ ਸਾਹਿਬ) ਗੁਰ-ਸ਼ਬਦ ਦੀ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ।
Check Also
9 ਰੋਜ਼ਾ ਦੋਸਤੀ ਇੰਟਰਨੈਸ਼ਨਲ ਥੀਏਟਰ ਫੈਸਟੀਵਲ ’ਚ ਹਿੱਸਾ ਲੈ ਕੇ ਲਾਹੌਰ ਤੋਂ ਵਤਨ ਪਰਤੇ ਮੰਚ-ਰੰਗਮੰਚ ਦੇ ਕਲਾਕਾਰ
ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਅਜੋਕਾ ਥੀਏਟਰ ਲਾਹੌਰ (ਪਾਕਿਸਤਾਨ) ਵਲੋਂ ਕਰਵਾਏ ਗਏ 9 …