Friday, April 24, 2026

ਕਪੂਰਥਲਾ ਜਿਲ੍ਹੇ ਦੀਆਂ ਮੰਡੀਆਂ ‘ਚ ਆਏ ਝੋਨੇ ਵਿਚੋਂ 99.99 ਫੀਸਦੀ ਦੀ ਹੋਈ ਖਰੀਦ

ਹੁਣ ਤੱਕ ਕਿਸਾਨਾਂ ਨੂੰ 174.09 ਕਰੋੜ ਦੀ ਕੀਤੀ ਅਦਾਇਗੀ

ਕਪੂਰਥਲਾ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਆਏ ਝੋਨੇ ਵਿਚੋਂ 99.99 ਫੀਸਦੀ ਦੀ ਖਰੀਦ ਅਤੇ ਕਿਸਾਨਾਂ ਨੂੰ 174.09 ਕਰੋੜ ਰੁਪੈ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਜਿਲ੍ਹੇ ਦੀਆਂ 106 ਮੰਡੀਆਂ ਵਿੱਚ ਹੁਣ ਤੱਕ 278284 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 278264 ਮੀਟਰਕ ਟਨ ਖਰੀਦਿਆ ਜਾ ਚੁੱਕਾ ਹੈ।ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦੌਰਾਨ ਹੁਣ ਤੱਕ 143837 ਮੀਟਰਕ ਟਨ ਝੋਨੇ ਦੀ ਖਰੀਦ ਹੋਈ ਸੀ।
               ਉਨ੍ਹਾਂ ਖਰੀਦ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਜਿਲ੍ਹੇ ‘ਚ ਖਰੀਦ ਕੀਤੇ ਝੋਨੇ ਦੀ ਲਿਫਟਿੰਗ ਵੀ ਨਾਲੋ-ਨਾਲ ਹੋ ਰਹੀ ਹੈ ਅਤੇ ਹੁਣ ਤੱਕ 232153 ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਜਿਲ੍ਹੇ ‘ਚ ਕਿਸਾਨਾਂ ਨੂੰ ਜੋ 174.2 ਕਰੋੜ ਰੁਪੈ ਦੀ ਅਦਾਇਗੀ ਕੀਤੀ ਗਈ ਹੈ, ਉਹ ਖਰੀਦੇ ਗਏ ਝੋਨੇ ਦੇ ਅਨੁਪਾਤ ਅਨੁਸਾਰ ਕਪੂਰਥਲਾ ਜਿਲ੍ਰੇ ਅੰਦਰ ਸਾਰੇ ਪੰਜਾਬ ਨਾਲੋਂ ਜਿਆਦਾ ਹੈ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …