Friday, September 20, 2024

ਕੋਵਿਡ-19 ਦੋਰਾਨ ਜੂਮ ਐਪ ਰਾਹੀਂ ਕੀਤੀ ਗਈ ਵਿਦਿਆਰਥੀਆਂ ਦੀ ਗਾਈਡੈਂਸ ਕੋਂਸਲਿੰਗ

ਪਠਾਨਕੋਟ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੋਜਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਪਠਾਨਕੋਟ ਗੁਰਮੇਲ ਸਿੰਘ ਨੇ ਕਿਹਾ ਹੈ ਕਿ ਕੋਵਿਡ-19 ਮਹਾਂਮਾਰੀ ਨੇ ਜਿਥੇ ਲੋਕਾਂ ਨੂੰ ਆਰਥਿਕ ਨੁਕਸਾਨ ਪਹੁੰਚਾਇਆ ਹੈ, ਉਥੇ ਹੀ ਸਕੂਲਾਂ ਤੇ ਕਾਲਜਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਦੀ ਪੜਾਈ ਵੀ ਪ੍ਰਭਾਵਿਤ ਹੋਈ ਹੈ।ਇਸ ਸਮੱਸਿਆ ਦੇ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਹਰੇਕ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਨੂੰ ਹੁਕਮ ਦਿੱਤੇ ਗਏ ਹਨ ਕਿ ਆਪਣੇ-ਆਪਣੇ ਜਿਲ੍ਹਿਆਂ ਵਿੱਚ ਆਉਂਦੇ ਸਕੂਲ, ਕਾਲਜਾਂ ਆਦਿ ਦੇ ਵਿਦਿਆਰਥੀਆਂ ਦੀ ਜੂਮ ਐਪ ਰਾਹੀਂ ਕੈਰੀਅਰ ਕਾਉਂਸਲਿੰਗ ਕੀਤੀ ਜਾਵੇ।
              ਜਿਲ੍ਹਾ ਰੋਜਗਾਰ ਅਫਸਰ ਗੁਰਮੇਲ ਸਿੰਘ ਤੇ ਪਲੇਸਮੈਂਟ ਅਫਸਰ ਰਕੇਸ਼ ਕੁਮਾਰ ਵਲੋਂ ਐਸ.ਐਮ.ਆਰ.ਡੀ ਕਾਲਜ ਅਤੇ ਅਮਨ ਭੱਲਾ ਗਰੁੱਪ ਆਫ ਕਾਲਜ ਦੇ ਪ੍ਰਾਰਥੀਆਂ ਨੂੰ ਉਹਨਾਂ ਦੇ ਉਜਵਲ ਭਵਿੱਖ ਲਈ ਕੈਰੀਅਰ ਕਾਉਂਸਲਿੰਗ ਕੀਤੀ ਗਈ। ਇਸ ਵੈਬੀਨਾਰ ਵਿਚ ਕੁੱਲ 50 ਪ੍ਰਾਰਥੀਆਂ ਨੇ ਹਿੱਸਾ ਲਿਆ।ਗੁਰਮੇਲ ਸ਼ਿੰਘ ਨੇ ਡੀ.ਬੀ.ਈ.ਈ ਵਿੱਚ ਚੱਲ ਰਹੀਆਂ ਗਤੀ-ਵੀਧੀਆਂ ਬਾਰੇ ਜਾਣੂ ਕਰਵਾਇਆ।
                  ਉਨ੍ਹਾਂ ਦੱਸਿਆ ਕਿ ਹੋਰ ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਦੇ ਹੈਲਪ-ਲਾਈਨ ਨੰਬਰ 7657825214 ‘ਤੇ ਸੰਪਰਕ ਕਰ ਸਕਦੇ ਹਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …