Thursday, September 19, 2024

ਸ਼੍ਰੋਮਣੀ ਕਮੇਟੀ ਮਨਾਉਣ ਜਾ ਰਹੀ ਹੈ ਤਿੰਨ ਵੱਡੀਆਂ ਸ਼ਤਾਬਦੀਆਂ – ਲੌਂਗੋਵਾਲ

ਚੰਡੀਗੜ੍ਹ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ‘ਚ ਕਿਹਾ ਕਿ ਸ਼੍ਰੋਮਣੀ ਕਮੇਟੀ ਤਿੰਨ ਵੱਡੀਆਂ ਸ਼ਤਾਬਦੀਆਂ ਮਨਾਉਣ ਜਾ ਰਹੀ ਹੈ।ਉਨ੍ਹ੍ਹਾਂ ਦੱਸਿਆ ਕਿ ਨਨਕਾਣਾ ਸਾਹਿਬ ਦਾ 100 ਸਾਲਾ ਸ਼ਹੀਦੀ ਸਾਕਾ ਸ਼ਤਾਬਦੀ 21 ਫਰਵਰੀ 2021 ਨੂੰ ਵਿਸ਼ਾਲ ਪੱਧਰ `ਤੇ ਮਨਾਈ ਜਾਵੇਗੀ।ਉਨ੍ਹਾਂ ਕਿਹਾ ਕਿ 100 ਸਾਲਾ ਸ਼ਹੀਦੀ ਸਾਕੇ ਸਬੰਧੀ ਸਿੱਖ ਬੁੱਧੀਜੀਵੀਆਂ, ਵਿਦਵਾਨਾਂ ਦੇ ਸਹਿਯੋਗ ਨਾਲ ਇਤਿਹਾਸਕ ਦਸਤਾਵੇਜ਼ ਵੀ ਤਿਆਰ ਕੀਤੇ ਜਾਣ ਸਬੰਧੀ ਰੂਪ ਰੇਖਾ ਤਿਆਰ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸ਼ਤਾਬਦੀਆਂ ਨੂੰ ਸਮਰਪਿਤ ਭਗਤ ਨਾਮਦੇਵ ਜੀ ਦਾ 750 ਸਾਲਾ ਜਨਮ ਦਿਹਾੜਾ 25 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 350 ਸਾਲਾ ਸ਼ਤਾਬਦੀ ਜਨਮ ਦਿਹਾੜਾ 18 ਅਕਤੂਬਰ ਨੂੰ ਦੁਨੀਆ ਦੀ ਮਹਾਨ ਧਰਤੀ ਫਤਹਿਗੜ੍ਹ ਸਾਹਿਬ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਵਿਸ਼ਾਲ ਪੱਧਰ `ਤੇ ਮਨਾਇਆ ਜਾਵੇਗਾ।ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਬੰਦੀ ਛੋੜ ਦਿਵਸ ਦੀ ਚੌਥੀ ਸ਼ਤਾਬਦੀ ਵੀ ਅਗਲੇ ਸਾਲ ਮਨਾਉਣ ਸਬੰਧੀ ਪ੍ਰੋਗਰਾਮ ਉਲੀਕੇ ਜਾ ਰਹੇ ਹਨ।
                     ਇਸ ਮੌਕੇ ਹੋਰਨਾਂ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਜੈਬ ਸਿੰਘ ਅਭਿਆਸੀ, ਅਵਤਾਰ ਸਿੰਘ ਵਣਵਾਲਾ, ਤੇਜਿੰਦਰਪਾਲ ਸਿੰਘ, ਪ੍ਰਿਤਪਾਲ ਸਿੰਘ ਲੁਧਿਆਣਾ ਤੋਂ ਇਲਾਵਾ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਐਡੀਸ਼ਨਲ ਸਕੱਤਰ ਸੁਖਮਿੰਦਰ ਸਿੰਘ, ਮੀਤ ਸਕੱਤਰ ਸਿਮਰਜੀਤ ਸਿੰਘ, ਮੀਤ ਸਕੱਤਰ ਲਖਵੀਰ ਸਿੰਘ, ਨਿੱਜੀ ਸਹਾਇਕ ਦਰਸ਼ਨ ਸਿੰਘ ਆਦਿ ਵੀ ਹਾਜ਼ਰ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …