ਮਹਿਤਾ ਚੌਕ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਜਿਲ੍ਹਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਤਰਖਾਣ ਮਾਜਰਾ ਅਤੇ ਪਿੰਡ ਜੱਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਬੇਅਦਬੀਆਂ ਲਈ ਦੋਸ਼ੀਆਂ ਪ੍ਰਤੀ ਸਰਕਾਰ ਦੀ ਢਿਲਮੱਠ ਵਾਲੀ ਨੀਤੀ ਕਾਰਨ ਸ਼ਰਾਰਤੀ ਅਨਸਰ ਸ਼ਰੇਆਮ ਬੇਖ਼ੌਫ ਹੋ ਕੇ ਬੇਅਦਬੀ ਵਰਗੇ ਕਾਰਿਆਂ ਨੂੰ ਅਜ਼ਾਮ ਦੇ ਰਹੇ ਹਨ ਜਿਸ ਨਾਲ ਸਿੱਖ ਹਿਰਦੇ ਬਾਰ ਬਾਰ ਵਲੂੰਦਰੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਭਾਵੇਂ ਕਿ ਪਿੰਡ ਤਰਖਾਣ ਮਾਜਰਾ ’ਚ ਕੀਤੀ ਗਈ ਬੇਅਦਬੀ ਲਈ ਦੋਸ਼ੀ ਨੂੰ ਦਬੋਚ ਲਿਆ ਗਿਆ ਹੈ ਪਰ ਉਸ ਹਿਰਦੇਵੇਧਕ ਘਟਨਾ ਪਿੱਛੇ ਛੁਪੇ ਸਾਜਿਸ਼ਕਾਰਾਂ ਨੂੰ ਜਲਦ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media