Saturday, September 26, 2026

ਸ਼ਾਨ ਨੂੰ ਥਾਪਿਆ ਦਿੱਲੀ ਕਮੇਟੀ ਦੇ ਤਕਨੀਕੀ ਅਦਾਰੇ ਦਾ ਵਾਈਸ ਚੇਅਰਮੈਨ

PPN21101419

ਨਵੀਂ ਦਿੱਲੀ, 21 ਅਕਤੂਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਕਨੀਕੀ ਅਦਾਰੇ ਗੁਰੂ ਨਾਨਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਇੰਫਰਮੇਸ਼ਨ ਟੇਕਨੋਲਜ਼ੀ, ਪੰਜਾਬੀ ਬਾਗ ਦਾ ਵਾਈਸ ਚੇਅਰਮੈਨ ਰਜਿੰਦਰ ਸਿੰਘ ਸ਼ਾਨ ਨੂੰ ਥਾਪਿਆ ਗਿਆ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਜਾਰੀ ਕੀਤੇ ਗਏ ਨਿਯੂਕਤੀ ਪੱਤਰ ਨੂੰ ਸੌਂਪਣ ਮੌਕੇ ਸਿਰਸਾ ਵੱਲੋਂ ਸ਼ਾਨ ਨੂੰ ਸਿਰੋਪਾਓ ਦੇ ਕੇ ਅੱਜ ਸੇਵਾ ਸੌਂਪੀ ਗਈ।ਇਸ ਮੌਕੇ ਦਿੱਲੀ ਕਮੇਟੀ ਮੈਂਬਰ ਗੁਰਬਚਨ ਸਿੰਘ ਚੀਮਾ, ਚਮਨ ਸਿੰਘ ਅਤੇ ਪਰਮਜੀਤ ਸਿੰਘ ਚੰਢੋਕ ਮੌਜੂਦ ਸਨ।ਸ਼ਾਨ ਨੇ ਪ੍ਰਬੰਧਕਾਂ ਦਾ ਧੰਨਵਾਦ ਕਰਦੇ ਹੋਏ ਅਦਾਰੇ ਦੇ ਉਜਵਲ ਭਵਿੱਖ ਲਈ ਪੂਰੀ ਤੰਨਦੇਹੀ ਨਾਲ ਕਾਰਜ ਕਰਨ ਦਾ ਭਰੋਸਾ ਦਿੱਤਾ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply