Thursday, October 1, 2026

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਵਲੋਂ ਰੋਜ਼ਗਾਰ ਮੇਲਾ 15 ਅਕਤੂਬਰ ਨੂੰ

ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਨੂੰ ਪੂਰਾ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਵਲੋਂ 15 ਅਕਤੂਬਰ 2020 ਨੂੰ ਰੋਜ਼ਗਾਰ ਮੇਲਾ ਸਥਾਨਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।ਜਿਸ ਵਿਚ ਐਸ.ਬੀ.ਆਈ ਲਾਈਫ ਇੰਸ਼ੋਰੈਂਸ, ਪੁਖਰਾਜ ਹੈਲਪ ਕੇਅਰ, ਮੈਕਸ ਲਾਈਫ ਇੰਸ਼ੋਰੈਂਸ ਅਤੇ ਕਾਮਨ ਸਰਵਿਸ ਸੈਂਟਰ ਅਤੇ ਹੋਰ ਨਾਮਵਰ ਕੰਪਨੀਆਂ ਵਲੋਂ ਵੱਖ-ਵੱਖ ਕਿੱਤਿਆਂ ਲਈ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ।
                  ਡਿਪਟੀ ਡਾਇਰੈਕਟਰ ਵਿਕਰਮਜੀਤ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਕੰਪਨੀਆਂ ਵਲੋਂ ਬਾਰ੍ਹਵੀਂ ਅਤੇ ਗਰੈਜੂਏਟ ਪ੍ਰਾਰਥੀਆਂ ਦੀ ਵੱਖ-ਵੱਖ ਆਸਾਮੀਆਂ ਲਈ ਚੋਣ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਪੁਖਰਾਜ ਹੈਲਥ ਕੇਅਰ ਅਤੇ ਕਾਮਨ ਸਰਵਿਸ ਸੈਂਟਰ ਵਿੱਚ ਭਾਗ ਲੈਣ ਲਈ ਘੱਟੋ ਘੱਟ ਯੋਗਤਾ ਦੱਸਵੀਂ ਅਤੇ ਬਾਰਵੀਂ ਰਹੇਗੀ।ਇਹ ਰੋਜ਼ਗਾਰ ਮੇਲਾ 15 ਅਕਤੂਬਰ 2020 ਨੂੰ ਸਵੇਰੇ 10:30 ਤੋਂ ਦੁਪਹਿਰ 1:30 ਵਜੇ ਤੱਕ ਲੱਗੇਗਾ।ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਦੇ ਮੋਬਾਇਲ ਨੰਬਰ 99157-89068 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …