ਕਪੂਰਥਲਾ, 14 ਅਕਤੂਬਰ (ਪੰਜਾਬ ਪੋਸਟ ਬਿਊਰੋ) – ਐਸ.ਡੀ.ਐਮ ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ ਵਲੋਂ ਅੱਜ ਕਪੂਰਥਲਾ ਜਿਲੇ ‘ਚ ਸਵੀਪ ਤਹਿਤ
ਗਤੀਵਿਧੀਆਂ ਰਾਹੀਂ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰਡ ਕਰਨ ਸਬੰਧੀ ਮੀਟਿੰਗ ਕੀਤੀ ਗਈ।ਉਨਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਸਵੀਪ ਪ੍ਰੋਗਰਾਮ ਤਹਿਤ ਨੌਜਵਾਨਾਂ ਨੂੰ ਲੋਕਤੰਤਰੀ ਪ੍ਰਕਿਰਿਆ ਨਾਲ ਜੋੜਨ ਦੇ ਮਕਸਦ ਨਾਲ ਵਿਦਿਅਕ ਸੰਸਥਾਵਾਂ ਅਤੇ ਹੋਰਨਾਂ ਅਦਾਰਿਆਂ ‘ਚ ਸਮਾਗਮ ਕਰਵਾਏ ਜਾਣ ਤੇ ਨੌਜਵਾਨਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਜਾਵੇ।
ਉਨਾਂ ਇਹ ਵੀ ਕਿਹਾ ਕਿ ਵੋਟ ਦੀ ਯੋਗ ਵਰਤੋਂ ਲੋਕਤੰਤਰ ਦਾ ਸਭ ਤੋਂ ਅਹਿਮ ਹਿੱਸਾ ਹੈ, ਜਿਸ ਲਈ ਲੋਕਾਂ ਅਤੇ ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ ਇਸ ਦੀ ਬਿਨਾਂ ਕਿਸੇ ਲਾਲਚ, ਡਰ, ਭੈਅ ਤੋਂ ਵਰਤੋਂ ਕਰਨ ਬਾਰੇ ਪ੍ਰੇਰਿਤ ਕੀਤਾ ਜਾਵੇ। ਮੀਟਿੰਗ ਦੌਰਾਨ ਸਵੀਪ ਕਮੇਟੀ ਦੇ ਮੈਂਬਰ ਤੇ ਵਿਦਿਅਕ ਸੰਸਥਾਵਾਂ ਦੇ ਮੁੱਖੀ ਹਾਜ਼ਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media