ਅੰਮ੍ਰਿਤਸਰ, 14 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਿਚ ਇੰਟਰਨਲ ਆਡੀਟਰ ਵਜੋਂ ਸੇਵਾ ਨਿਭਾਅ ਰਹੇ ਮਿਲਖਾ ਸਿੰਘ ਨੂੰ ਸ਼੍ਰੋਮਣੀ ਕਮੇਟੀ ਦਾ ਚੀਫ
ਅਕਾਊਂਟੈਂਟ ਲਗਾਇਆ ਗਿਆ ਹੈ।ਉਹ ਇੰਦਰਪਾਲ ਸਿੰਘ ਦੀ ਜਗ੍ਹਾ ਲੈਣਗੇ। ਇੰਦਰਪਾਲ ਸਿੰਘ 31 ਅਕਤੂਬਰ 2020 ਨੂੰ ਸੇਵਾਮੁਕਤ ਹੋ ਰਹੇ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਮਿਲਖਾ ਸਿੰਘ ਦੀਆਂ ਸੇਵਾਵਾਂ ਅਤੇ ਤਜ਼ਰਬੇ ਨੂੰ ਵੇਖਦਿਆਂ ਉਨ੍ਹਾਂ ਨੂੰ ਚੀਫ ਅਕਾਊਂਟੈਂਟ ਦੀ ਸੇਵਾ ਦਿੱਤੀ ਗਈ ਹੈ।ਇਸੇ ਦੌਰਾਨ ਅੱਜ ਮਿਲਖਾ ਸਿੰਘ ਨੇ ਆਪਣੀ ਨਵੀਂ ਜ਼ੁੰਮੇਵਾਰੀ ਸੰਭਾਲ ਲਈ ਹੈ।ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਸਕੱਤਰ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਪਰਮਜੀਤ ਸਿੰਘ ਸਰੋਆ ਅਤੇ ਪ੍ਰਤਾਪ ਸਿੰਘ ਸਮੇਤ ਹੋਰ ਅਧਿਕਾਰੀਆਂ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਦੇ ਕੇ ਨਵੀਂ ਜ਼ਿੰਮੇਵਾਰੀ ’ਤੇ ਕਾਰਜਸ਼ੀਲ ਕੀਤਾ।ਮਿਲਖਾ ਸਿੰਘ ਨੇ ਆਖਿਆ ਕਿ ਮੈਂ ਆਪਣੇ ਜ਼ਿੰਮੇ ਲੱਗੀ ਸੇਵਾ ਨੂੰ ਗੁਰੂ ਸਾਹਿਬ ਦੀ ਭੈਅ-ਭਾਵਨੀ ਵਿਚ ਰਹਿ ਕੇ ਨਿਭਾਵਾਂਗਾ।ਉਨ੍ਹਾਂ ਨੇ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ।
ਮਿਲਖਾ ਸਿੰਘ ਦੇ ਸੇਵਾ ਸੰਭਾਲਣ ਸਮੇਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸਕੱਤਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਹਰਜਿੰਦਰ ਸਿੰਘ ਕੈਰੋਂਵਾਲ, ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸੁਖਬੀਰ ਸਿੰਘ, ਅਕਾਊਂਟੈਂਟ ਪਰਉਪਕਾਰ ਸਿੰਘ, ਗੋਪਾਲ ਸਿੰਘ, ਜੇ.ਪੀ ਸਿੰਘ, ਆਈ.ਏ ਬਲਜੀਤ ਸਿੰਘ, ਹਰਪਾਲ ਸਿੰਘ, ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਦੇ ਮੈਨੇਜਰ ਗੁਰਤਿੰਦਰਪਾਲ ਸਿੰਘ ਅਤੇ ਹੋਰ ਮੌਜੂਦ ਸਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media