Saturday, August 1, 2026

ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਨੇ ਸਿਵਲ ਸਰਜਨ ਨੂੰ ਸੌਂਪਿਆ ਮੰਗ ਪੱਤਰ

ਸੰਗਰੂਰ, 16 ਅਕਤੂਬਰ (ਜਗਸੀਰ ਲੌਂਗੋਵਾਲ) – ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਕੀਤੇ ਫੈਸਲੇ ਅਨੁਸਾਰ ਸਮੁੱਚੇ ਪੰਜਾਬ ਵਿੱਚ ਸਿਵਲ ਸਰਜਨਾਂ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ।ਇਸ ਕੜੀ ਤਹਿਤ ਸਿਵਲ ਸਰਜਨ ਸੰਗਰੂਰ ਨੂੰ ਮੰਗ ਪੱਤਰ ਸੌਂਪਿਆ ਗਿਆ।ਜਿਸ ਵਿੱਚ ਠੇਕਾ ਅਧਾਰਿਤ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਨੂੰ ਬਿਨਾਂ ਸ਼ਰਤ ਰੈਗੂਲਰ ਕਰਨਾ, ਨਵਨਿਯੁੱਕਤ ਮਲਟੀਪਰਪਜ਼ ਹੈਲਥ ਵਰਕਰ ਮੇਲ ਦਾ ਪਰਖ ਕਾਲ ਦੋ ਸਾਲ ਦਾ ਕਰਨਾ, ਕੋਵਿਡ ‘ਚ ਫਰੰਟਲਾਈਨ ‘ਤੇ ਕੰਮ ਕਰਨ ਵਾਲਿਆਂ ਨੂੰ ਵਿਸ਼ੇਸ਼ ਇੰਕਰੀਮੈਂਟ ਦੇਣਾ ਅਤੇ ਬਠਿੰਡਾ ਰੈਲੀ ਵਿੱਚ ਸਿਹਤ ਕਾਮਿਆਂ ‘ਤੇ ਕੀਤੇ ਨਜਾਇਜ਼ ਪਰਚੇ ਰੱਦ ਕਰਨ ਜਿਹੀਆਂ ਮੰਗਾਂ ਸ਼ਾਮਲ ਹਨ।
                     ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੀ ਵਿਸ਼ੇਸ਼ ਮੀਟਿੰਗ ਵਿੱਚ ਜਿਲਾ ਪ੍ਰਧਾਨ ਰਣਧੀਰ ਸਿੰਘ, ਜਨਰਲ ਸਕੱਤਰ ਕਰਮਦੀਨ, ਸੂਬਾ ਪ੍ਰੈਸ ਸਕੱਤਰ ਜਗਤਾਰ ਸਿੰਘ ਸਿੱਧੂ, ਸੂਬਾ ਆਗੂ ਗੁਲਜ਼ਾਰ ਖਾਨ, ਸਰਬਜੀਤ ਕੌਰ ਸੁਨਾਮ, ਮੁਨੱਵਰ ਜਹਾਂ ਮਲੇਰਕੋਟਲਾ, ਜਰਨੈਲ ਸਿੰਘ ਕੌਹਰੀਆਂ, ਬਲਦੇਵ ਸਿੰਘ ਭਵਾਨੀਗੜ੍ਹ, ਗੁਰਪ੍ਰੀਤ ਸਿੰਘ ਮੂਣਕ, ਗੁਰਪ੍ਰੀਤ ਕੌਰ ਭੁਰਥਲਾ ਮੰਡੇਰ, ਨੀਰਜ ਕੁਮਾਰ ਆਦਿ ਵੀ ਸ਼ਾਮਲ ਹੋਏ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …