Friday, March 20, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਕੀਤਾ ਪ੍ਰੇਰਿਤ

OLYMPUS DIGITAL CAMERA

ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਘ ਸ’ਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਅੰਤਰ ਹਾਊਸ ਰੰਗੋਲੀ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਸੱਤਵੀਂ ਤੋਂ ਦੱਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਲਗਨ ਨਾਲ ਰੰਗੋਲੀ ਤਿਆਰ ਕੀਤੀ।ਇਹਨਾਂ ਮੁਕਾਬਲਿਆਂ ਵਿੱਚ ਸਾਹਿਬਜਾਦਾ ਫਤਹਿ ਸਿੰਘ ਹਾਊਸ ਨੇ ਪਹਿਲਾ, ਸਾਹਿਬਜਾਦਾ ਅਜੀਤ ਸਿੰਘ ਹਾਊਸ ਨੇ ਦੂਜਾ ਅਤੇ ਸਾਹਿਬਜਾਦਾ ਜੁਝਾਰ ਸਿੰਘ ਹਾਊਸ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ਼ ਸz. ਹਰਮਿੰਦਰ ਸਿੰਘ ਅਤੇ ਸਕੂਲ ਦੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਜੀ ਨੇ ਵਿਦਿਆਰਥੀਆਂ ਨੂੰ ਪ੍ਰਦੂਸ਼ਨ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕਰਦੇ ਹੋਏ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।ਜੱਜ ਦੀ ਭੂਮਿਕਾ ਸ਼੍ਰੀਮਤੀ ਮਨਜੀਤ ਕੌਰ ਓਬਰਾਏ ਅਤੇ ਸ਼੍ਰੀਮਤੀ ਸਰਬਜੀਤ ਕੌਰ ਨੇ ਨਿਭਾਈ।ਇਸ ਮੌਕੇ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ, ਸ਼੍ਰੀਮਤੀ ਨਿਸ਼ਚਿੰਤ ਕੌਰ ਕਾਹਲੋਂ, ਸ਼੍ਰੀਮਤੀ ਰੇਣੂ ਆਹੂਜਾ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਹੋਏ ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply