Thursday, September 19, 2024

ਗਿਆਨੀ ਸੁਖਜਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ

ਦੇਸ਼-ਵਿਦੇਸ਼ ਦੀਆਂ ਧਾਰਮਿਕ, ਸਮਾਜਕ ਤੇ ਰਾਜਸੀ ਸ਼ਖਸੀਅਤਾਂ ਨੇ ਭਰੀ ਹਾਜ਼ਰੀ
ਅੰਮ੍ਰਿਤਸਰ, 16 ਅਕਤੂਬਰ (ਗੁਰਪ੍ਰੀਤ ਸਿੰਘ) – ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਅਰਦਾਸ ਤੇ ਗੁਰਮਤਿ ਸਮਾਗਮ ਡੇਰਾ ਕਾਰ ਸੇਵਾ ਬਾਬਾ ਭੂਰੀ ਵਾਲੇ ਤਰਨ ਤਾਰਨ ਰੋਡ ਵਿਖੇ ਕੀਤਾ ਗਿਆ।ਜਿਸ ਵਿੱਚ ਸਿੰਘ ਸਾਹਿਬਾਨ, ਪੰਥਕ ਆਗੂ, ਵੱਖ-ਵੱਖ ਜਥੇਬੰਦੀਆਂ ਤੇ ਸਭਾ ਸੁਸਾਇਟੀਆਂ ਦੇ ਨੁਮਾਇੰਦੇ ਅਤੇ ਦੇਸ਼-ਵਿਦੇਸ਼ ਦੀਆਂ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਸ਼ਖਸੀਅਤਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।ਸਮਾਗਮ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਸਹਿਜ਼, ਸੰਜ਼ਮ ਅਤੇ ਹਲੇਮੀ ਭਰਪੂਰ ਸ਼ਖਸੀਅਤ ਸਨ, ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਗੁਰਮਤਿ ਜੁਗਤਿ ਅਨੁਸਾਰ ਜੀਵਿਆ।
ਇਸੇ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ, ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਗਿਆਨੀ ਜਸਵੰਤ ਸਿੰਘ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਬਾਬਾ ਅਵਤਾਰ ਸਿੰਘ ਦਲ ਬਾਬਾ ਬਿਧੀ ਚੰਦ ਸੰਪ੍ਰਦਾ, ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰ ਸਾਹਿਬਾਨ ਵੱਲੋਂ ਭਾਈ ਅਜਾਇਬ ਸਿੰਘ ਅਭਿਆਸੀ, ਬੁੱਢਾ ਦਲ ਵੱਲੋਂ ਭਾਈ ਸੁਖਜੀਤ ਸਿੰਘ ਘਨੱਈਆ, ਭਾਈ ਅਮੀਰ ਸਿੰਘ ਜਵੱਦੀ ਟਕਸਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਆਪਣੇ ਸੰਬੋਧਨ ਦੌਰਾਨ ਗਿਆਨੀ ਸੁਖਜਿੰਦਰ ਸਿੰਘ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।
                       ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਪਣੇ ਸ਼ੋਕ ਸੰਦੇਸ਼ ਰਾਹੀਂ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਵੱਲੋਂ ਨਿਭਾਈਆਂ ਪੰਥਕ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚਲਾਣੇ ਨਾਲ ਪੰਥ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।ਸਟੇਜ ਸੇਵਾ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਨਿਭਾਈ।ਮੀਤ ਸਕੱਤਰ ਸਕੱਤਰ ਸਿੰਘ ਨੇ ਆਈਆਂ ਸੰਗਤਾਂ, ਸਭਾ-ਸੁਸਾਇਟੀਆਂ ਤੇ ਧਾਰਮਿਕ ਜਥੇਬੰਦੀਆਂ ਦਾ ਧੰਨਵਾਦ ਕੀਤਾ।
ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦੇ ਸਪੁੱਤਰ ਪਰਮਦੀਪ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਕਮੇਟੀ, ਸਭਾ-ਸੁਸਾਇਟੀਆਂ, ਧਾਰਮਿਕ ਜਥੇਬੰਦੀਆਂ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵੱਲੋਂ ਦਸਤਾਰਾਂ ਭੇਟ ਕੀਤੀਆਂ ਗਈਆਂ।ਉਨ੍ਹਾਂ ਦੀ ਧਰਮ ਪਤਨੀ ਬੀਬੀ ਸ਼ਰਨਜੀਤ ਕੌਰ, ਸਪੁੱਤਰੀ ਬੀਬੀ ਅਰਵਿੰਦਰ ਕੌਰ, ਬੀਬੀ ਗੁਰਪ੍ਰੀਤ ਕੌਰ ਅਤੇ ਉਨ੍ਹਾਂ ਦੇ ਦਮਾਦ ਭਾਈ ਵਰਿੰਦਰ ਸਿੰਘ ਵੀ ਮੌਜੂਦ ਸਨ।
                      ਅਰਦਾਸ ਸਮਾਗਮ ਵਿਚ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਗਿਆਨੀ ਅਮਰਜੀਤ ਸਿੰਘ, ਸਾਬਕਾ ਹੈਡ ਗ੍ਰੰਥੀ ਗਿਆਨੀ ਮੋਹਨ ਸਿੰਘ, ਗਿਆਨੀ ਜਸਵਿੰਦਰ ਸਿੰਘ, ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲੇ, ਬਾਬਾ ਜਗਤਾਰ ਸਿੰਘ ਸਰਹਾਲੀ ਵਾਲੇ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਫ਼ੌਜਾ ਸਿੰਘ ਇੰਗਲੈਂਡ ਵਾਲੇ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਤੇ ਗਿਆਨੀ ਗੁਰਮੁੱਖ ਸਿੰਘ, ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਸੁਖਵਰਸ਼ ਸਿੰਘ ਪੰਨੂ, ਬਾਵਾ ਸਿੰਘ ਗੁਮਾਨਪੁਰਾ, ਹਰਜਾਪ ਸਿੰਘ ਸੁਲਤਾਨਵਿੰਡ ਹਰਪਾਲ ਸਿੰਘ ਜੱਲ੍ਹਾ, ਚਰਨਜੀਤ ਸਿੰਘ ਜੱਸੋਵਾਲ, ਬੀਬੀ ਜੋਗਿੰਦਰ ਕੌਰ ਬਠਿੰਡਾ, ਬੀਬੀ ਜਸਬੀਰ ਕੌਰ ਜੱਫਰਵਾਲ, ਕਥਾਵਾਚਕ ਭਾਈ ਹਰਮਿੱਤਰ ਸਿੰਘ, ਸਾਬਕਾ ਅਰਦਾਸੀਏ ਭਾਈ ਧਰਮ ਸਿੰਘ, ਭਾਈ ਕੁਲਵਿੰਦਰ ਸਿੰਘ, ਭਾਈ ਬਲਬੀਰ ਸਿੰਘ, ਸਾਬਕਾ ਮੈਂਬਰ ਰਤਨ ਸਿੰਘ ਜੱਫਰਵਾਲ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ, ਸਕੱਤਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਹਰਜਿੰਦਰ ਸਿੰਘ ਕੈਰੋਂਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ, ਰਾਜਿੰਦਰ ਸਿੰਘ ਰੂਬੀ, ਹਰਪ੍ਰੀਤ ਸਿੰਘ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਮਨਜੀਤ ਸਿੰਘ ਬਾਠ, ਸਤਿੰਦਰ ਸਿੰਘ, ਸਾਬਕਾ ਮੀਤ ਸਕੱਤਰ ਰਾਮ ਸਿੰਘ ਭਿੰਡਰ, ਸੁਖਵਿੰਦਰ ਸਿੰਘ ਅਗਵਾਨ, ਤਲਬੀਰ ਸਿੰਘ ਗਿੱਲ, ਗੁਰਪ੍ਰਤਾਪ ਸਿੰਘ ਟਿੱਕਾ, ਅਮਰਬੀਰ ਸਿੰਘ ਢੋਟ, ਤਲਵਿੰਦਰ ਸਿੰਘ ਬੁੱਟਰ, ਬਾਬਾ ਤਰਲੋਕ ਸਿੰਘ ਖਿਆਲੇ ਵਾਲੇ, ਭਾਈ ਮਹਿਲ ਸਿੰਘ ਕਵੀਸ਼ਰੀ ਜਥਾ, ਬਾਬਾ ਗੁਰਦੇਵ ਸਿੰਘ ਘਣੂਪੁਰ, ਰਵਿੰਦਰ ਸਿੰਘ ਬ੍ਰਹਮਪੁਰਾ, ਬਾਬਾ ਸਰੂਪ ਸਿੰਘ ਚੰਡੀਗੜ੍ਹ, ਹੈਡ ਗ੍ਰੰਥੀ ਸੁਰਜੀਤ ਸਿੰਘ ਸਭਰਾ, ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਜਸਵਿੰਦਰ ਸਿੰਘ ਸ਼ਹੂਰ, ਭਾਈ ਹਰਪ੍ਰੀਤ ਸਿੰਘ ਵਡਾਲਾ, ਬਾਬਾ ਸਤਨਾਮ ਸਿੰਘ, ਗੋਪਾਲ ਸਿੰਘ ਕੋਠਾਰੀ, ਬਲਬੀਰ ਦਾਸ ਕੋਟਫੱਤਾ, ਡਾ. ਧਰਮਵੀਰ ਸਿੰਘ ਹੰਸਾਲੀ ਵਾਲੇ, ਅਮਰਜੀਤ ਸਿੰਘ ਸ਼ਬਦ ਚੌਂਕੀ, ਨਵਦੀਪ ਸਿੰਘ ਬੰਗਲੌਰ ਆਦਿ ਮੌਜੂਦ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …