Sunday, September 27, 2026

ਸਮਾਜਸੇਵੀ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਵਲੋਂ ਕਿਸਾਨਾਂ ਨਾਲ ਕੀਤੇ ਦੁਰਵਿਹਾਰ ਦੀ ਸਖਤ ਨਿੰਦਾ

ਸਮਰਾਲਾ, 16 ਅਕਤੂਬਰ (ਇੰਦਰਜੀਤ ਕੰਗ) – ਸਮਰਾਲਾ ਹਲਕਾ ਦੀਆਂ ਸਮਾਜ ਸੇਵੀ ਜਥੇਬੰਦੀਆਂ ਤੇ ਧਾਰਮਿਕ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਕਿਸਾਨਾਂ ਨਾਲ ਦਿੱਲੀ ਬੁਲਾ ਕੇ ਕੀਤੇ ਦੁਰਵਿਹਾਰ ਕਰਨ ਲਈ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਅਤੇ 17 ਤਰੀਖ ਨੂੰ ਮੋਦੀ ਦਾ ਪੁਤਲਾ ਸਾੜਣ ਲਈ ਕਿਸਾਨ ਜਥੇਬੰਦੀਆਂ ਵਲੋਂ ਲਏ ਫੈਸਲੇ ਦੀ ਪੁਰਜ਼ੋਰ ਹਮਾਇਤ ਕੀਤੀ ਗਈ।ਇੱਕ ਮਤਾ ਪਾ ਕੇ ਫੈਸਲਾ ਕੀਤਾ ਗਿਆ ਕਿ ਅੱਜ ਸਾਰੀਆਂ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ ਅਤੇ ਮੋਦੀ ਦਾ ਸਮਰਾਲੇ ਦੇ ਮੇਨ ਚੌਕ ਵਿੱਚ ਪੁਤਲਾ ਫੂਕਿਆ ਜਾਵੇਗਾ।
                    ਐਂਟੀ ਕੁਰੱਪਸ਼ਨ ਅਤੇ ਰੀਫਾਰਮਰ ਸੁਸਾਇਟੀ ਆਫ਼ ਇੰਡੀਆਂ ਦੇ ਦਫ਼ਤਰ ਵਿੱਚ ਸੁਸਾਇਟੀ ਦੇ ਚੇਅਰਮੈਨ ਸੁਦੇਸ਼ ਸ਼ਰਮਾ ਅਤੇ ਜਥੇਦਾਰ ਅਮਰਜੀਤ ਸਿੰਘ ਬਾਲਿਓਂ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਆਗੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿਆਸੀ ਪਾਰਟੀਆਂ ਆਪਣੀਆਂ ਸਿਆਸੀ ਰੋਟੀਆਂ ਸੇਕਣ ਦੀ ਬਜ਼ਾਏ ਕਿਸਾਨ, ਮਜ਼ਦੂਰ, ਆੜ੍ਹਤੀ, ਛੋਟੇ ਦੁਕਾਨਦਾਰਾਂ ਨੂੰ ਬਚਾਉਣ ਲਈ ਸਾਰੇ ਰਲ਼ਕੇ ਮੋਦੀ ਸਰਕਾਰ ਦੇ ਬਣਾਏ ਤਿੰਨਾਂ ਕਨੂੰਨਾਂ ਨੂੰ ਰੱਦ ਕਰਵਾਉਣ ਲਈਂ ਇਕਜੁੱਟ ਹੋਣ।ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਅਤੇ ਆਗੂ ਨੇ ਮੰਗ ਕੀਤੀ ਕਿ ਪੰਜਾਬ ਸਕਰਾਰ ਦੇ ਬੁਲਾਏ ਜਾ ਰਹੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਸਬੰਧੀ ਬਿੱਲ ਦੀਆਂ ਕਾਪੀਆਂ ਸਾਰੇ ਹੀ ਵਿਧਾਇਕਾਂ ਨੂੰ ਇਜਲਾਸ ਤੋਂ ਇੱਕ ਦਿਨ ਪਹਿਲਾਂ ਹੀ ਜਾਰੀ ਕੀਤੀਆਂ ਜਾਣ ਅਤੇ 29 ਜਥੇਬੰਦੀਆਂ ਦੇ ਆਗੂ ਨਾਲ ਵੀ ਇਸ ਇਜਲਾਸ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇ।
                         ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਵਲੋਂ ਪਹੁੰਚੇ ਆਗੂਆਂ ਵਲੋਂ ਮੋਦੀ ਸਰਕਾਰ ਦੀ ਪੁਰਜ਼ੋਰ ਨਿੰਦਾ ਕੀਤੀ ਗਈ।ਜਿੰਨਾਂ ਵਿੱਚ ਨਿਰਮਲ ਸਿੰਘ ਹਰਬੰਸਪੁਰਾ ਦਫ਼ਤਰ ਸਕੱਤਰ, ਸੰਤੋਖ਼ ਸਿੰਘ ਨਾਗਰਾ ਲੋਕ ਚੇਤਨਾ ਲਹਿਰ ਪ੍ਰਧਾਨ ਹਲਕਾ ਸਮਰਾਲਾ, ਸਮਰਾਲਾ ਸ਼ੋਸ਼ਲ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਨੀਰਜ ਸਿਹਾਲਾ, ਜਨਰਲ ਸਕੱਤਰ ਦੀਪ ਦਿਲਬਰ ਕੋਟਾਲਾ, ਭ੍ਰਿਸ਼ਟਾਚਾਰ ਵਿਰੋਧੀ ਫਰੰਟ ਤੋਂ ਮਾ. ਪ੍ਰੇਮ ਨਾਥ, ਰਜਿੰਦਰ ਸਿੰਘ, ਸੁਰਿੰਦਰ ਕੁਮਾਰ, ਮਨਪ੍ਰੀਤ ਕੌਰ, ਦਿਲਜੀਤ ਸਿੰਘ ਬਾਲਿਓਂ, ਦਿਲਜੀਤ ਬਰਮਾ ਆਦਿ ਹਾਜ਼ਰ ਸਨ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …