ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 469
ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 40 ਵਿਅਕਤੀਆਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 99 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 10469 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਹ ਜਾਣਕਾਰੀ ਦਿੰਦਿਆਂ ਡਾ. ਅਮਰਜੀਤ ਸਿੰਘ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 469 ਐਕਟਿਵ ਕੇਸ ਹਨ।ਅੱਜ ਤੱਕ 428 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ, ਜਦਕਿ 2 ਵਿਅਕਤੀਆਂ ਦੀ ਕਰੋਨਾ ਨਾਲ ਮੋਤ ਹੋਈ ਹੈ।
Punjab Post Daily Online Newspaper & Print Media