ਸੰਗਰੂਰ, 16 ਅਕਤੂਬਰ (ਜਗਸੀਰ ਲੌਂਗੋਵਾਲ) – ਜ਼ਿਲਾ ਸੰਗਰੂਰ ਦੇ 68 ਪਿੰਡਾਂ ‘ਚ ਕੀਤੇ ਗਏ ਵਿਕਾਸ ਕੰਮਾਂ ਦਾ ਭਲਕੇ 17 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ
ਕੈਪਟਨ ਅਮਰਿੰਦਰ ਸਿੰਘ ਪੰਜਾਬ ਸਮਾਰਟ ਵਿਲੇਜ਼ ਮੁਹਿੰਮ ਦੇ ਫੇਜ਼ 2 ਦਾ ਵਰਚੁਅਲ ਉਦਘਾਟਨ ਕਰਨਗੇ।
ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਜਿੰਦਰ ਸਿੰਘ ਬੱਤਰਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ‘ਤੇ ਹੋਣ ਵਾਲੇ ਵਰਚੂਅਲ ਸਮਾਗਮਾਂ ’ਚ ਵਿਸ਼ੇਸ ਤੌਰ ’ਤੇ ਕੈਬਨਿਟ ਮੰਤਰੀ ਸਾਹਿਬਾਨ, ਐਮ.ਐਲ.ਏ ਅਤੇ ਹੋਰ ਸਖ਼ਸੀਅਤਾਂ ਸਮੂਲੀਅਤ ਕਰਨਗੀਆਂ।ਉਨਾਂ ਕਿਹਾ ਕਿ ਸਮਾਰਟ ਵਿਲੇਜ਼ ਸਕੀਮ ਤਹਿਤ ਜ਼ਿਲੇ ਦੀਆਂ ਸਮੂਹ 601 ਗਰਾਮ ਪੰਚਾਇਤਾਂ ਨੂੰ ਕਵਰ ਕੀਤਾ ਜਾਵੇਗਾ।ਇਹਨਾਂ ਪਿੰਡਾਂ ਵਿਚ ਗਲੀਆਂ ਨਾਲੀਆਂ, ਕਮਿਊਨਿਟੀ ਹਾਲ, ਧਰਮਸ਼ਾਲਵਾਂ ਦੀ ਉਸਾਰੀ, ਸਕੂਲਾਂ ਦੀ ਚਾਰਦੀਵਾਰੀ, ਸਿਵਲ ਡਿਸਪੈਂਸਰੀ, ਬੱਸ ਕਿਊ ਸ਼ੈਲਟਰ, ਢਾਣੀਆਂ ਵਿੱਚ ਖੜਵੰਜਾਂ, ਪਾਇਪ ਲਾਈਨ, ਛੱਪੜਾਂ ਤੱਕ ਨਿਕਾਸੀ ਨਾਲਾ ਆਦਿ ਪਿੰਡਾਂ ਦੇ ਸਾਂਝੇ ਵਿਕਾਸ ਦੇ ਕੰਮ ਕਰਵਾਏ ਜਾਣਗੇ।
ਉਨਾਂ ਦੱਸਿਆ ਕਿ ਜ਼ਿਲਾ ਪੱਧਰੀ ਸਮਾਗਮ ਦੇ ਸਮੁੱਚੇ ਪ੍ਰਬੰਧ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਕੀਤੇ ਗਏ ਹਨ।ਹਰੇਕ ਸਬ ਡਵੀਜ਼ਨ ਪੱਧਰ ’ਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇੰਨਾਂ ਸਮਾਗਮਾਂ ਵਿੱਚ 100 ਵਿਅਕਤੀਆਂ ਤੋਂ ਵੱਧ ਦਾ ਇਕੱਠ ਨਾ ਕੀਤਾ ਜਾਵੇ ਅਤੇ ਕੋਵਿਡ-19 ਮਹਾਂਮਾਰੀ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media