ਅੰਮ੍ਰਿਤਸਰ, 17 ਅਕਤੂਬਰ (ਸੰਧੂ) – ਉਘੇ ਖੇਡ ਪ੍ਰਮੋਟਰ ਤੇ ਸਮਾਜ ਸੇਵੀ ਸੁਰਜੀਤ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਕਰਨੈਲ ਸਿੰਘ
(68) ਦਾ ਦਿਹਾਂਤ ਹੋ ਗਿਆ।ਸਵ: ਕਰਨੈਲ ਸਿੰਘ ਉੱਘੇ ਸਮਾਜ ਸੇਵੀ ਅਤੇ ਸਿਹਤ ਸੇਵਾਵਾਂ ਖੇਤਰ ਦੀ ਜਾਨੀ-ਪਛਾਣੀ ਹਸਤੀ ਡਾ. ਐਲ.ਐਸ ਰਾਜਨ ਦੇ ਚਾਚਾ ਸਨ।ਇਸ ਦੁੱਖ ਦੀ ਘੜੀ ਵਿੱਚ ਕਈ ਰਾਜਨੀਤਿਕ, ਸਮਾਜ ਸੇਵੀ, ਧਾਰਮਿਕ, ਸਿਹਤ/ਵਿੱਦਿਅਕ ਯੂਨੀਅਨਾਂ ਤੇ ਖੇਡ ਸੰਸਥਾਵਾਂ ਦੇ ਅਹੁੱਦੇਦਾਰਾਂ ਦੇ ਮੈਂਬਰਾਂ ਵੱਲੋਂ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।
ਸਵ: ਕਰਨੈਲ ਸਿੰਘ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਕਸਬੇ ਛੇਹਰਟਾ ਸਾਹਿਬ/ ਗੁਰੂ ਕੀ ਵਡਾਲੀ ਦੇ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ।ਕੋਰੋਨਾ ਵਾਇਰਸ ਦੇ ਕਾਰਨ ਨੇੜਲੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਪੰਜਾਬ ਸਟੇਟ ਮਾਸਟਰਜ਼ ਵੈਟਰਨ ਪਲੇਅਰਜ਼ ਟੀਮ, ਸਿਹਤ/ਵਿੱਦਿਅਕ ਯੂਨੀਅਨਾਂ, ਜੁਡੀਸ਼ੀਅਲ ਕੌਂਸਲ, ਫਰਸਟ ਫਲਾਇੰਗ ਇਮੀਗਰੇਸ਼ਨ, ਜੀ.ਐਨ.ਡੀ.ਯੂ.ਐਨ.ਟੀ ਐਸੋਸੀਏਸ਼ਨ ਦੇ ਅਹੁੱਦੇਦਾਰਾਂ ਤੋਂ ਇਲਾਵਾ ਇਲਾਕਾ ਮੋਹਤਬਾਰਾਂ ਆਦਿ ਦੇ ਨਾਮ ਸ਼ਾਮਿਲ ਹਨ।
ਸੁਰਜੀਤ ਸਿੰਘ ਨੇ ਦੱਸਿਆ ਹੈ ਕਿ ਸਵ. ਕਰਨੈਲ ਸਿੰਘ ਨਮਿਤ 20 ਅਕਤੂਬਰ ਦਿਨ ਮੰਗਲਵਾਰ ਨੂੰ ਉਨ੍ਹਾਂ ਦੇ ਗ੍ਰਹਿ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅੰਤਿਮ ਅਰਦਾਸ ਸ਼ਰਧਾਜ਼ਲੀ ਸਮਾਰੋਹ ਦੁਪਿਹਰ 12 ਤੋਂ 1 ਵਜੇ ਤੱਕ ਗੁਰਦੁਆਰਾ ਛੇਹਰਟਾ ਸਾਹਿਬ ਵਿਖੇ ਹੋਵੇਗਾ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media