Wednesday, June 24, 2026

ਰਾਮਲੀਲਾ ਦੀ ਮਨਜ਼ੂਰੀ ਮਿਲਣ ਵਾਲੇ ਪਿੰਡ ਮਿਸ਼ਨ ਫਤਿਹ ਦੀਆਂ ਹਦਾਇਤਾਂ ਦਾ ਰੱਖਣ ਧਿਆਨ- ਜੋਗਿੰਦਰ ਪਾਲ

ਸਰਕਾਰੀ ਹਸਪਤਾਲਾਂ ‘ਚ ਕੋਰੋਨਾ ਮਰੀਜ਼ਾਂ ਦਾ ਕੀਤਾ ਜਾਂਦਾ ਹੈ ਮੁਫਤ ਇਲਾਜ਼

ਪਠਾਨਕੋਟ, 17 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਜਿਨ੍ਹਾਂ ਪਿੰਡਾਂ ਨੂੰ ਜਿਲ੍ਹਾ ਪ੍ਰਸਾਸ਼ਨ ਵੱਲੋਂ ਰਾਮਲੀਲਾ ਕਰਨ ਦੀ ਮਨਜ਼ਰੀ ਮਿਲੀ ਹੈ, ਉਹ ਸਾਰੇ ਪਿੰਡ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ।ਇਹਨਾਂ ਸ਼ਬਦਾਂ ਦਾ ਪਗਟਾਵਾ ਕਰਦਿਆਂ ਹਲਕਾ ਭੋਆ ਵਿਧਾਇਕ ਜੋਗਿੰਦਰ ਪਾਲ ਨੇ ਕਿਹਾ ਹੈ ਕਿ ਕਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਗਿਆ ਹੈ।ਇਹ ਖੁਸ਼ੀ ਦੀ ਗੱਲ ਹੈ ਕਿ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਵਾਈਰਸ ਨੂੰ ਲੈ ਕੇ ਪਹਿਲਾ ਨਾਲੋਂ ਬਹੁਤ ਰਾਹਤ ਹੈ।ਫਿਰ ਵੀ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੀਏ।
                    ਉਨ੍ਹਾਂ ਕਿਹਾ ਕਿ ਅਗਰ ਕਿਸੇ ਨੂੰ ਵੀ ਕਰੋਨਾ ਦੇ ਕਿਸੇ ਵੀ ਤਰ੍ਹਾਂ ਦੇ ਲੱਛਣ ਹੋਣ ਤਾਂ ਉਹ ਬਿਨ੍ਹਾਂ ਦੇਰੀ ਕੀਤਿਆਂ ਸਰਕਾਰੀ ਹਸਪਤਾਲ ਵਿੱਚ ਕਰੋਨਾ ਦਾ ਟੈਸਟ ਕਰਵਾਉਣ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …