ਕਪੂਰਥਲਾ, 17 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਅੱਜ ਸ਼ਕਤੀ ਨਗਰ ਤੇ ਪੁਰਾਣੀ ਦਾਣਾ ਮੰਡੀ ਵਿਖੇ ਸੜਕਾਂ ਨੂੰ ਚੌੜਾ ਤੇ ਮਜ਼ਬੂਤ ਕਰਕੇ ਨਵੇਂ ਸਿਰੇ ਤੋਂ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ।
ਉਨਾਂ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹਿਰੀ ਖੇਤਰਾਂ ਦੇ ਬੁਨਿਆਦੀ ਢਾਂਚੇ ਵਿਚ ਵੱਡਾ ਨਿਵੇਸ਼ ਕਰਕੇ 100 ਫੀਸਦੀ ਸਹੂਲਤਾਂ ਪ੍ਰਦਾਨ ਕਰਨ ਦਾ ਟੀਚਾ ਰੱਖਿਆ ਗਿਆ ਹੈ, ਜਿਸ ਤਹਿਤ ਸੜਕਾਂ, ਪੀਣ ਵਾਲੇ ਪਾਣੀ, ਸੀਵਰੇਜ਼, ਸੂਰਜੀ ਊਰਜਾ ਵਾਲੀਆਂ ਸਟਰੀਟ ਲਾਇਟਾਂ ਮੁੱਖ ਰੂਪ ਵਿਚ ਸ਼ਾਮਿਲ ਹਨ।
ਉਨਾਂ ਵਿਭਾਗੀ ਅਧਿਕਾਰੀਆਂ ਤੇ ਵਿਸ਼ੇਸ਼ ਕਰਕੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਿਕਾਸ ਕਾਰਜਾਂ ਦੌਰਾਨ ਗੁਣਵੱਤਾ ਯਕੀਨੀ ਬਣਾਉਣ ਤੇ ਸਮੇਂ ਸਿਰ ਕੰਮ ਮੁਕੰਮਲ ਕਰਨ ਲਈ ਖੁਦ ਵਿਕਾਸ ਕੰਮਾਂ ਦੀ ਨਿਗਰਾਨੀ ਕਰਨ।ਇਹ ਸੜਕਾਂ ਪਹਿਲਾਂ ਤੋਂ ਮਨਜ਼ੂਰਸ਼ੁਦਾ 61.98 ਲੱਖ ਰੁਪੈ ਦੇ ਪ੍ਰਾਜੈਕਟ ਦਾ ਹਿੱਸਾ ਹਨ ਅਤੇ ਅਗਲੇ ਮਹੀਨੇ ਦੇ ਅੱਧ ਤੱਕ ਇਨਾਂ ਨੂੰ ਮੁਕੰਮਲ ਕਰ ਲਿਆ ਜਾਵੇਗਾ।
ਇਸ ਮੌਕੇ ਅਮਰਜੀਤ ਸਿੰਘ ਸੈਦੋਵਾਲ, ਵਿਕਾਸ ਸ਼ਰਮਾ, ਦੀਪਕ ਸਲਵਾਨ, ਵਿਨੋਦ ਸੂਦ, ਗੁਰਪ੍ਰੀਤ ਸਿੰਘ, ਜੈ ਦੀਪ ਸਿੰਘ, ਬਲਜੀਤ ਕਾਲਾ ਆਦਿ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …