ਅੰਮ੍ਰਿਤਸਰ, 17 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਮੈਂਬਰ
ਗੁਰਦੀਪ ਸਿੰਘ ਭਾਟੀਆ ਇੰਦੌਰ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਲੌਂਗੋਵਾਲ ਨੇ ਆਖਿਆ ਕਿ ਗੁਰਦੀਪ ਸਿੰਘ ਭਾਟੀਆ ਨੇ ਲੰਮਾ ਸਮਾਂ ਵੱਖ-ਵੱਖ ਧਾਰਮਿਕ ਸੰਸਥਾਵਾਂ ਅਤੇ ਸਭਾ ਸੁਸਾਇਟੀਆਂ ਦੀ ਪ੍ਰਤੀਨਿਧਤਾ ਕੀਤੀ ਅਤੇ ਗੁਰੂ ਘਰਾਂ ਦੇ ਪ੍ਰਬੰਧਾਂ ਲਈ ਯੋਗਦਾਨ ਪਾਇਆ।ਉਹ ਗੁਰੂ ਘਰ ਪ੍ਰਤੀ ਅਥਾਹ ਸ਼ਰਧਾ ਰੱਖਣ ਵਾਲੀ ਸ਼ਖ਼ਸੀਅਤ ਸਨ।ਲੌਂਗੋਵਾਲ ਨੇ ਭਾਟੀਆ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media