Friday, September 25, 2026

ਖੇਤੀਬਾੜੀ ਸਬੰਧੀ ਜਾਣਕਾਰੀ ਲਈ ਵਟਸਐਪ ਹੈਲਪਲਾਇਨ ਜਾਰੀ

62831-91730 `ਤੇ ਸੁਨੇਹਾ ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਣਗੇ ਕਿਸਾਨ

ਕਪੂਰਥਲਾ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨ ਕਾਲ ਸੈਂਟਰ ਰਾਹੀਂ ਕਿਸਾਨਾਂ ਨੂੰ ਜਾਣਕਾਰੀ ਉਪਲੱਬਧ ਕਰਵਾਉਣ ਦੇ ਨਾਲ-ਨਾਲ ਹੁਣ ਵਟਸਐਪ ਹੈਲਪਲਾਈਨ ਨੰਬਰ 62831-91730 ਵੀ ਜਾਰੀ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਤੀ ਵਿਭਾਗ ਦੇ ਸੰਯੁਕਤ ਸਕੱਤਰ ਡਾ. ਗੁਰਵਿੰਦਰ ਸਿੰਘ ਨੂੰ ਸੂਬਾ ਪੱਧਰ `ਤੇ ਨਿਗਰਾਨ ਨਿਯੁੱਕਤ ਕੀਤਾ ਗਿਆ ਹੈ।
ਉਨਾਂ ਕਿਹਾ ਕਿ ਕਿਸਾਨ ਨੂੰ ਖੇਤੀ ਸਬੰਧੀ ਤੇ ਪਰਾਲੀ ਨਾ ਸਾੜਨ ਬਾਰੇ ਜਾਣਕਾਰੀ ਜਿਵੇਂ ਕਿ ਪਰਾਲੀ ਦੀ ਸਾਂਭ ਸੰਭਾਲ ਬਾਰੇ ਸੰਦਾਂ `ਤੇ ਮਿਲਦੀ ਸਬਸਿਡੀ ਤੇ ਉਸ ਦੀ ਪ੍ਰਕਿਰਿਆ, ਖੇਤੀ ਸਬੰਧੀ ਸਵਾਲਾਂ ਦੇ ਜਵਾਬਾਂ ਲਈ ਚੈਟਬੋਟ ਦੀ ਸੁਵਿਧਾ, ਨਵੀਨਤਮ ਬੀਜ਼ਾਂ ਤੇ ਸਮੇਂ ਸਿਰ ਫਸਲ ਦੀ ਸੰਭਾਲ ਤੇ ਦੇਖਭਾਲ ਬਾਰੇ ਜਾਣਕਾਰੀ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …