Tuesday, July 28, 2026

ਪੰਜਾਬ ਨੂੰ ਪ੍ਰਦੂਸ਼ਣ ਮੁਕਤ ਰੱਖਣਾ ਹਰ ਨਾਗਰਿਕ ਦੀ ਮੁੱਢਲੀ ਜਿੰਮੇਵਾਰੀ – ਸੋਨੀ

‘ਸਾਡਾ ਪਿੰਡ ਸਾਡੀ ਜਿੰਮੇਵਾਰੀ, ਕੋਈ ਅੱਗ ਨਾ ਧੂੰਆਂ ਇਸ ਵਾਰੀ“ ਲੋਗੋ ਕੀਤਾ ਜਾਰੀ

ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਨੂੰ ਪ੍ਰਦੂਸ਼ਣ ਮੁਕਤ ਰੱਖਣਾ ਇਕ ਨਾਗਰਿਕ ਦੀ ਮੁੱਢਲੀ ਜਿੰਮੇਵਾਰੀ ਹੈ ਤਾਂ ਜੋ ਪੰਜਾਬ ਦੀ ਆਬੋ ਹਵਾ ਨੂੰ ਸ਼ੁੱਧ ਰੱਖ ਸਕੀਏ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਨ ਪ੍ਰਦਾਨ ਕੀਤਾ ਜਾ ਸਕੇ।
                     ਇਨਾਂ ਸਬਦਾਂ ਦਾ ਪ੍ਰਗਟਾਵਾ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਖੇਤੀਬਾੜੀ ਭਵਨ ਵਿਖੇ ਜਿਲਾ ਪ੍ਰਸ਼ਾਸਨ ਵਲੋਂ ਤਿਆਰ ਕੀਤੇ ਗਏ ਲੋਗੋ “ਸਾਡਾ ਪਿੰਡ ਸਾਡੀ ਜਿੰਮੇਵਾਰੀ ਕੋਈ ਅੱ ਨਾ ਧੂੰਆਂ ਇਸ ਵਾਰੀ“ ਜਾਰੀ ਕਰਨ ਉਪਰੰਤ ਕੀਤਾ।ਸੋਨੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਇਸ ਨੂੰ ਖੇਤਾਂ ਵਿੱਚ ਹੀ ਵਾਹ ਕੇ ਆਪਣੀ ਧਰਤੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕਰਨ। ਸੋਨੀ ਨੇ ਕਿਹਾ ਕਿ ਕਿਸਾਨ ਪਰਾਲੀ ਵੇਚ ਕੇ ਵੱਧ ਮੁਨਾਫਾ ਵੀ ਕਮਾ ਸਕਦਾ ਹੈ।ਉਨਾਂ ਕਿਹਾ ਕਿ ਜਿਥੇ ਅਸੀਂ ਪਰਾਲੀ ਨੂੰ ਅੱਗ ਲਗਾਉਂਦੇ ਹਾਂ ਉਥੇ ਆਪਣਾ ਵਾਤਾਵਰਨ ਵੀ ਖ਼ਰਾਬ ਕਰਦੇ ਹਾਂ।
                  ਇਸ ਮੌਕੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਐਸ.ਡੀ.ਐਮ ਵਿਕਾਸ ਹੀਰਾ, ਮੁੱਖ ਖੇਤੀਬਾੜੀ ਅਫ਼ਸਰ ਕੁਲਜੀਤ ਸਿੰਘ, ਡਿਪਟੀ ਡਾਇਰੈਕਟਰ ਪੰਚਾਇਤ ਤੇ ਵਿਕਾਸ ਗੁਰਪ੍ਰੀਤ ਸਿੰਘ ਗਿੱਲ ਵੀ ਹਾਜ਼ਰ ਸਨ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …