Thursday, April 23, 2026

ਡਿੰਪਾ ਤੇ ਰਾਣਾ ਗੁਰਜੀਤ ਵਲੋਂ 650 ਫੁੱਟ ਡੂੰਘੇ ਟਿਊਬਵੈਲ ਦੇ ਕੰਮ ਦੀ ਸ਼ੁਰੂਆਤ

ਕਪੂਰਥਲਾ ਦੇ ਵਿਕਾਸ ਲਈ ਪੰਜਾਬ ਸਰਕਾਰ ਵਲੋਂ 12 ਕਰੋੜ ਹੋਰ ਮਨਜ਼ੂਰ  – ਰਾਣਾ ਗੁਰਜੀਤ

ਕਪੂਰਥਲਾ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਤੇ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਵਿਕਾਸ ਕਾਰਜਾਂ ਲਈ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਕਪੂਰਥਲਾ ਸ਼ਹਿਰ ਦੇ ਵਿਕਾਸ ਲਈ 12 ਕਰੋੜ ਰੁਪੈ ਹੋਰ ਮਨਜ਼ੂਰ ਕੀਤੇ ਗਏ ਹਨ।
                         ਦੋਹਾਂ ਆਗੂਆਂ ਵਲੋਂ ਅੱੱਜ ਸਥਾਨਕ ਮਾਡਲ ਟਾਊਨ ਵਿਖੇ 15 ਲੱਖ 35 ਹਜ਼ਾਰ ਰੁਪੈ ਦੀ ਲਾਗਤ ਨਾਲ ਲੱਗਣ ਵਾਲੇ ਟਿਊਬਵੈਲ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਕਾਸ ਕਾਰਜਾਂ ਲਈ ਸੜਕਾਂ, ਸੀਵਰੇਜ਼, ਪੀਣ ਵਾਲੇ ਪਾਣੀ ਸਬੰਧੀ ਸਾਰੇ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤਹਿਤ ਸਾਲ ਦੇ ਅੰਤ ਤੱਕ ਇਨ੍ਹਾਂ ਨੂੰ ਮੁਕੰਮਲ ਕਰ ਲਿਆ ਜਾਵੇਗਾ।
                    ਉਨ੍ਹਾਂ ਕਿਹਾ ਕਿ ਕਪੂਰਥਲਾ ਜਿਲ੍ਹੇ ਦੀ ਪਹਿਲ `ਤੇ ਪੰਜਾਬ ਸਰਕਾਰ ਵਲੋਂ ਸ਼ਹਿਰੀ ਖੇਤਰਾਂ ਅੰਦਰ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਟਿਊਬਵੈਲਾਂ ਦਾ ਡਿਜ਼ਾਇਨ ਬਦਲਿਆ ਗਿਆ ਹੈ, ਜਿਸ ਤਹਿਤ ਪਹਿਲਾਂ ਵਾਂਗ 250 ਫੁੱਟ ਦੇ ਬੋਰ ਦੀ ਥਾਂ ਹੁਣ 650 ਫੁੱਟ ਡੂੰਘਾ ਬੋਰ ਕਰਕੇ ਮੋਟਰ ਵੀ ਉਨੀਂ ਹੀ ਡੂੰਘਾਈ `ਤੇ ਪਾਈ ਜਾਵੇਗੀ।
                 ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵਲੋਂ 10 ਸਾਲ ਦੇ ਕਾਰਜਕਾਲ ਦੌਰਾਨ ਦੁਆਬਾ ਖੇਤਰ ਨੂੰ ਬਿਲਕੁਲ ਅੱਖੋਂ ਪਰੋਖੇ ਕਰ ਦਿੱਤਾ ਗਿਆ ਸੀ, ਜਦਕਿ ਵਰਤਮਾਨ ਕਾਂਗਰਸ ਸਰਕਾਰ ਵਲੋਂ ਅਗਲੇ ਵਰ੍ਹੇ ਨੂੰ ਵਿਕਾਸ ਸਾਲ ਵਜੋਂ ਮਨਾਉਣ ਦੇ ਮਕਸਦ ਤਹਿਤ ਕਪੂਰਥਲਾ ‘ਚ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ।
                ਉਨ੍ਹਾਂ ਕਿਹਾ ਕਿ ਕਰਤਾਰਪੁਰ ਬਾਈਪਾਸ ਰੋਡ ਜੋ ਕਿ ਅੱਗੋਂ ਪੀਰ ਚੌਧਰੀ ਤੱਕ ਜਾਵੇਗੀ, ਸਬੰਧੀ ਮਨਜ਼ੂਰੀ ਲਈ ਕੇਸ ਭੇਜਿਆ ਗਿਆ ਹੈ, ਜਿਸ ‘ਤੇ ਲਗਭਗ ਇਕ ਕਰੋੜ ਰੁਪੈ ਦੀ ਲਾਗਤ ਆਵੇਗੀ।ਸੰਸਦ ਮੈਂਬਰ ਵਲੋਂ ਆਪਣੇ ਅਖਤਿਆਰੀ ਕੋਟੇ ਵਿਚੋਂ ਮਾਡਲ ਟਾਊਨ ਵਿਖੇ 50 ਸੋਲਰ ਲਾਇਟਾਂ ਲਈ ਗਰਾਂਟ ਜਾਰੀ ਕਰਨ ਦਾ ਐਲਾਨ ਕੀਤਾ ਗਿਆ।
                ਇਸ ਮੌਕੇ ਮਨੋਜ ਭਸੀਨ ਚੇਅਰਮੈਨ, ਵਿਕਾਸ ਸ਼ਰਮਾ, ਵਿਨੋਦ ਸੂਦ, ਅਮਰਜੀਤ ਸਿੰਘ ਸੈਦੋਵਾਲ ਨਰਿੰਦਰ ਮਨਸੂ ਤੇ ਤਰਲੋਚਨ ਸਿੰਘ ਹਾਜ਼ਰ ਸਨ ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …