Tuesday, July 28, 2026

ਕਿਸਾਨ, ਝੋਨੇ ਦੀ ਤੁਲਾਈ ਤੋਂ ਬਾਅਦ “ਜੇ” ਫਾਰਮ ਜ਼ਰੂਰ ਲੈਣ – ਡਾ. ਅਮਰੀਕ ਸਿੰਘ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਦਾਣਾ ਮੰਡੀ ਸਰਨਾ ਦਾ ਦੌਰਾ

ਪਠਾਨਕੋਟ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਾਣਾ ਮੰਡੀਆਂ ਵਿੱਚ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੇ ਹੁਕਮਾਂ ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਦੀ ਟੀਮ ਵੱਲੋਂ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਸਰਨਾ ਸਥਿਤ ਦਾਣਾ ਮੰਡੀਆਂ ਦਾ ਦੌਰਾ ਕੀਤਾ ਗਿਆ।ਉਨਾਂ ਦੇ ਨਾਲ ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ,ਸ੍ਰੀ ਗੁਰਦਿੱਤ ਸਿੰਘ,ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ, ਨਿਰਪਜੀਤ ਸਿੰਘ ਖੇਤੀ ਨਿਰੀਖਕ ਵੀ ਹਾਜ਼ਰ ਸਨ।ਦੌਰੇ ਦੌਰਾਨ ਮੰਡੀਆਂ ਵਿੱਚ ਹੋ ਰਹੀ ਤੁਲਾਈ ਦਾ ਮੌਕੇ ‘ਤੇ ਜਾਇਜ਼ਾ ਲਿਆ ਅਤੇ ਤੋਲ ਚੈਕ ਕੀਤੇ ਗਏ, ਜੋ ਸਹੀ ਪਾਏ ਗਏੇ।
                     ਡਾ. ਅਮਰੀਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਪਰਾਲੀ ਅਤੇ ਹੋਰ ਫਸਲਾਂ ਦੀ ਰਹਿੰਦ ਖੁਹੰਦ ਨੂੰ ਅੱਗ ਲਗਾਏ ਬਿਨ੍ਹਾਂ ਖੇਤੀ ਕਰਨ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਦਾ ਸਹਿਯੋਗ ਕਰੋ ਅਤੇ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਇਆ ਖੇਤੀ ਕੀਤੀ ਜਾਵੇ।
                  ਦਾਣਾ ਮੰਡੀ ਸਰਨਾ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਇਸ ਵਾਰ ਮੌਸਮ ਝੋਨੇ ਦੀ ਕਾਸ਼ਤ ਦੇ ਅਨਕੂਲ ਰਹਿਣ ਕਾਰਨ ਪ੍ਰਤੀ ਏਕੜ ਵਧੇਰੇ ਪੈਦਾਵਾਰ ਰਹਿਣ ਦੀ ਸੰਭਾਵਨਾ ਹੈ। ਉਨਾਂ ਕਿਹਾ ਕਿ ਕਿਸਾਨਾਂ ਅੰਦਰ ਜਾਗਰੂਕਤਾ ਵਧਣ ਕਾਰਨ ਇਸ ਵਾਰ ਝੋਨੇ ਦੀ ਫਸਲ ਵਿੱਚ ਕੀੜੇਮਾਰ ਰਸਾਇਣਾਂ ਅਤੇ ਖਾਦਾਂ ਦੀ ਖਪਤ ਕਾਫੀ ਘਟੀ ਹੈ।ਜਿਸ ਨਾਲ ਖੇਤੀ ਲਾਗਤ ਖਰਚੇ ਘਟਣ ਨਾਲ ਕਿਸਾਨਾਂ ਦੀ ਸ਼ੁੱਧ ਖੇਤੀ ਆਮਦਨ ਵਿੱਚ ਵਾਧਾ ਹੋਵੇਗਾ।ਝੋਨੇ ਦੀਆਂ ਕਿਸਮਾਂ ਸੰਬੰਧੀ ਪਾਏ ਜਾ ਰਹੇ ਭੁਲੇਖਿਆਂ ਬਾਰੇ ਕਿਹਾ ਕਿ ਝੋਨੇ ਦੀ ਕਿਸੇ ਵੀ ਕਿਸਮ ਨੂੰ ਜਾਰੀ ਕਰਨ ਤੋਂ ਪਹਿਲਾਂ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਪ੍ਰਧਾਨਗੀ ਹੇਠ ਬਣੀ ਸਟੇਟ ਵਰਾਇਟੀ ਅਪਰੂਵਲ ਕਮੇਟੀ ਵਿੱਚ ਸ਼ੈਲਰ ਐਸੋਸੀਏਸ਼ਨ, ਖ੍ਰੀਦ ਏਜੰਸੀਆਂ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਤੀ ਮਾਹਿਰ ਦੇ ਨੁਮਾਇੰਦੇ ਸ਼ਾਮਿਲ ਹੂੰਦੇ ਹਨ, ਜੋ ਕਿਸਮ ਨੂੰ ਪੂਰੀ ਤਰਾਂ ਘੋਖ ਕੇ ਜਾਰੀ ਕਰਦੇ ਹਨ।ਉਨਾਂ ਕਿਹਾ ਕਿ ਫਸਲ ਦੀ ਵਿਕਰੀ ਉਪਰੰਤ ਪੱਕੀ ਪਰਚੀ ਭਾਵ “ਜੇ” ਫਾਰਮ ਜ਼ਰੂਰ ਲਿਆ ਜਾਵੇ, ਜੇਕਰ ਆੜਤੀ “ਜੇ” ਫਾਰਮ ਦੇਣ ਤੋਂ ਇਨਕਾਰੀ ਹੁੰਦਾ ਹੈ ਜਾਂ ਕੱਚੀ ਪਰਚੀ ਦਿੰਦਾ ਹੈ ਤਾਂ ਕਿਸਾਨ ਜ਼ਿਲਾ ਮੰਡੀ ਅਫਸਰ ਨੂੰ ਲਿਖਤੀ ਰੂਪ ਵਿੱਚ ਸ਼ਿਕਾਇਤ ਕਰ ਸਕਦਾ ਹੈ।ਉਨਾਂ ਕਿਹਾ ਕਿ 95% ਕਿਸਾਨਾਂ ਨੂੰ ਤੁਲਾਈ ਸਮੇਂ ਆਪਣੀ ਜਿਨਸ ਦੇ ਲੱਗੇ ਮੁੱਲ ਅਤੇ ਤੋਲ ਬਾਰੇ ਪਤਾ ਨਹੀਂ ਹੁੰਦਾ ਅਤੇ ਉਹ ਆੜਤੀ ਤੇ ਜ਼ਿਆਦਾ ਨਿਰਭਰ ਕਰਦੇ ਹਨ।ਉਨਾਂ ਕਿਸਾਨਾਂ ਨੂੰ ਝੋਨੇ ਦੇ ਮੰਡੀਕਰਨ ਅਤੇ ਤੁਲਾਈ ਸਮੇਂ ਵਧੇਰੇ ਚੇਤੰਨ ਰਹਿਣ ਦੀ ਸਲਾਹ ਦਿੱਤੀ।
ਇਸ ਮੌਕੇ ਝੋਨੇ ਦੀ ਹੋ ਰਹੀ ਤੁਲਾਈ ਚੈਕ ਕੀਤੀ ਗਈ ਅਤੇ ਤੋਲ ਸਹੀ ਪਾਏ ਗਏ।ਉਨਾਂ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਝੋਨੇ ਦੀ ਫਸਲ ਦੀ ਕਟਾਈ ਪੂਰੀ ਤਰਾਂ ਤਰਾਂ ਪੱਕਣ ‘ਤੇ ਹੀ ਕਰਨ ਤਾਂ ਜੋ ਮੰਡੀ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾਂ ਕਰਨਾ ਪਵੇ।ਉਨਾਂ ਕਿਹਾ ਕਿ ਹਾਈਬ੍ਰਿਡ ਕਿਸਮਾਂ ਦੀ ਕਾਸਤ ਕਰਨ ਦੀ ਬਜ਼ਾਏ ਸਿਫਾਰਸ਼ਸ਼ੁਦਾ ਕਿਸਮਾਂ ਦੀ ਹੀ ਕਾਸ਼ਤ ਕਰਨੀ ਚਾਹੀਦੀ ਹੈ ਤਾਂ ਜੋ ਮੰਡੀਆਂ ਵਿੱਚ ਬੇਲੋੜੀ ਖੱਜ਼ਲ ਖਰਾਬੀ ਅਤੇ ਆਰਥਿਕ ਨੁਕਸਾਨ ਤੋਂ ਬਚਿਆ ਜਾ ਸਕੇ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …