Sunday, October 25, 2026

ਨੀਟ ਪਾਸ ਵਿਦਿਆਰਥੀ ਸਿਡਾਨਾ ਇੰਟਰਨੈਸ਼ਨਲ ਸਕੂਲ ਵੱਲੋਂ ਸਨਮਾਨਿਤ

ਅੰਮ੍ਰਿਤਸਰ, 19 ਅਕਤੂਬਰ (ਸੰਧੂ) – ਸਿਡਾਨਾ ਇੰਟਰਨੈਸ਼ਨਲ ਸਕੂਲ ਦੇ ਚਾਰ ਵਿਦਿਆਰਥੀਆਂ ਨੇ ਨੀਟ 2020 ਦੀ ਪ੍ਰੀਖਿਆ ਪਾਸ ਕਰਕੇ ਆਪਣੇ ਮਾਤਾ ਪਿਤਾ ਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਨਿਪੁੰਨ ਅਰੋੜਾ ਨੇ 670 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਗੁਨੀਕਾ ਨੇ 646 ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਹਾਸਲ ਕੀਤਾ, ਜਦਕਿ ਹਰਗੁਨ ਖੰਨਾ ਨੇ 645 ਅਤੇ ਅਮਰਦੀਪ ਸਿੰਘ ਨੇ 610 ਅੰਕ ਪ੍ਰਾਪਤ ਕੀਤੇ।ਇਸੇ ਦੌਰਾਨ ਸਕੂਲ ਦੇ ਕਮੇਟੀ ਪ੍ਰਧਾਨ ਪ੍ਰੋ. (ਡਾ.) ਐਮ.ਪੀ ਸਿਡਾਨਾ, ਡਾ. ਜੀਵਨ ਜੋਤੀ ਸਿਡਾਨਾ ਅਤੇ ਵਾਇਸ ਪ੍ਰਿੰਸੀਪਲ ਸੁਬਾਹ ਰਾਜਨ ਨੇ ਸਕੂਲ ਪੁੱਜੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਦਾ ਸਵਾਗਤ ਕਰਦਿਆਂ ਉਨਾਂ ਨੂੰ ਵਧਾਈ ਦਿੱਤੀ ।

Check Also

ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …