Tuesday, June 23, 2026

ਫੌਜ ‘ਚ ਭਰਤੀ ਲਈ ਪ੍ਰੀ ਰਿਕਰੁਟਮੈਂਟ ਕੋਰਸ ਸ਼ੁਰੂ

ਜਿਲਾ ਰੱਖਿਆ ਸੇਵਾਵਾਂ ਭਲਾਈ ਅਫਸਰ ਬੇਸਿਕ ਕੰਪਿਊਟਰ ਦੀਆਂ ਕਲਾਸਾਂ ਵੀ ਸ਼ੁਰੂ

ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿੰਘ) – ਲੈਫ. ਕਰਨਲ ਸਤਬੀਰ ਸਿੰਘ ਵੜੈਚ (ਰਿਟਾ.) ਜਿਲਾ ਰੱਖਿਆ ਸੇਵਾਵਾਂ ਭਲਾਈ ਅਫਸਰ ਅੰਮ੍ਰਿਤਸਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਸੈਂਟਰ ਵਿਖੇ ਫੌਜ ਵਿੱਚ ਭਰਤੀ ਹੋਣ ਲਈੇ ਸਰੀਰਕ ਅਤੇ ਲਿਖਤੀ ਟੈਸਟ ਦੀ ਤਿਆਰੀ ਕਰਵਾਈ ਜਾਂਦੀ ਹੈ ਫੌਜ ਵਿੱਚ ਭਰਤੀ ਹੋਣ ਸਬੰਧੀ ਪ੍ਰੀ ਰਿਕਰੁਟਮੈਂਟ ਕੋਰਸ ਸਾਰੇ ਵਰਗ ਦੇ ਬੱਚਿਆਂ ਲਈ ਲਾਗੂ ਹੈੇੇ।ਇਸ ਕੋਰਸ ਦਾ ਪਹਿਲਾ ਬੈਚ ਮਿਤੀ 20 ਅਕਤੂਬਰ 2020 ਤੋਂ ਸ਼ੁਰੂ ਹੋ ਰਿਹਾ ਹੈ।ਜਿਸ ਵਿੱਚ ਟੈਕਨੀਕਲ ਅਤੇ ਨਾਨ ਟੈਕਨੀਕਲ ਭਰਤੀ ਵਾਸਤੇ ਉਮੀਦਵਾਰਾਂ ਨੂੰ ਤਿਆਰ ਕੀਤਾ ਜਾਵੇਗਾ।
                  ਉਨਾਂ ਦੱਸਿਆ ਕਿ ਇਸ ਕੇਡਰ ਵਾਸਤੇ ਨਾਨ ਟੈਕਨੀਕਲ ਭਰਤੀ ਦੇ ਚਾਹਵਾਨ ਉਮੀਦਵਾਰਾਂ ਦੀ ਉਮਰ 17 ਤੋਂ 21 ਸਾਲ ਅਤੇ ਟੈਕਨੀਕਲ ਉਮੀਦਵਾਰਾਂ ਦੀ ਉਮਰ 17 ਤੋ 23 ਸਾਲ ਕੱਦ 170 ਸੈਂਟੀਮੀਟਰ, ਛਾਤੀ 77 ਤੋਂ 82 ਸੈਂਟੀਮੀਟਰ, ਭਾਰ 50 ਕਿਲੋ ਜਿਸ ਵਿੱਚ ਸਾਬਕਾ ਸੈਨਿਕਾਂ ਦੇ ਬੱਚਿਆਂ ਨੂੰ 2 ਸੈਂਟੀਮੀਟਰ ਕੱਦ, 2 ਕਿਲੋ ਭਾਰ ਅਤੇ 1 ਸੈਂਟੀਮੀਟਰ ਛਾਤੀ ਦੀ ਛੂਟ ਹੈ।ਇਸ ਕੋਰਸ ਲਈ ਮੁੱਢਲੀ ਜਾਂਚ ਪੜਤਾਲ ਸ਼ੁਰੂ ਹੈ।ਪ੍ਰੀ ਰਿਕਰੂਟਮੈਂਟ ਟ੍ਰੇਨਿੰਗ ਲਈ ਚਾਹਵਾਨ ਉਮੀਦਵਾਰ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫਤਰ ਅੰਮ੍ਰਿਤਸਰ ਵਿਖੇ ਰਿਪੋਰਟ ਕਰਨ।
                   ਉਨਾਂ ਹੋਰ ਜਾਣਕਾਰੀ ਦਿੰਦਿਆ ਕਿਹਾ ਕਿ ਇਸ ਦਫਤਰ ਵਿਖੇ ਵਿਖੇ ਚਲਾਏ ਜਾ ਰਹੇ ਸੈਨਿਕ ਵੋਕੇਸ਼ਨਲ ਟੇ੍ਰਨਿੰਗ ਸੈਂਟਰ ਵਿਖੇ ਫੌਜੀਆਂ, ਸਾਬਕਾ ਫੌਜੀਆਂ ਦੇ ਆਸ਼ਰਿਤਾਂ ਅਤੇ ਸਿਵਿਲੀਅਨ ਵਿਦਿਆਰਥੀਆਂ ਲਈ ਆਈ ਲੈਟਸ ਅਤੇ ਕੰਪਿਊਟਰ ਬੇਸਿਕ ਦੀਆਂ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।ਇਹ ਕਲਾਸਾਂ ਸਰਕਾਰ ਵਲੋਂ ਘੱਟ ਤੋਂ ਘੱਟ ਫੀਸਾਂ ‘ਤੇ ਚਲਾਇਆ ਜਾ ਰਹੀਆਂ ਹਨ।ਜਿਸ ਵਿੱਚ ਸਾਬਕਾ ਫੌਜੀਆਂ ਲਈ 5000/-ਰੁ., ਸਾਬਕਾ ਫੌਜੀਆਂ ਦੇ ਆਸ਼ਰਿਤਾ ਲਈ 5500/- ਰੁ. ਅਤੇ ਸਿਵਿਲੀਅਨ ਵਿਦਿਆਰਥੀਆਂ ਲਈ 6000/- ਰੁ. ਫੀਸ ਰੱਖੀ ਗਈ ਹੈ।ਇਸ ਕੋਰਸ ਲਈ ਦਾਖਲੇ ਸ਼ੁਰੂ ਹਨ।ਇਸ ਦਫਤਰ ਵਿਖੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਲੋਜੀ ਸੈਂਟਰ ਵਿੱਚ 120 ਘੰਟੇ ਦਾ ਆਈ.ਐਸ.ਓ ਸਰਟੀਫਾਈਟ ਬੇਸਿਕ ਕੰਪਿਊਟਰ ਕੋਰਸਾਂ ਦੇ ਬੈਚ ਵੀ ਲਗਾਤਾਰ ਚਲਾਏ ਜਾਂਦੇ ਹਨ ਜੋ ਕਿ ਐਕਸ ਸਰਵਿਸਮੈਨ ਅਤੇ ਸ਼ੈਡਿਊਲ ਕਾਸਟ ਵਰਗ ਦੇ ਬੱਚਿਆਂ ਲਈ ਘੱਟ ਤੋਂ ਘੱਟ ਫੀਸਾਂ ‘ਤੇ ਚਲਾਇਆ ਜਾਂਦਾ ਹੈ।ਉਨਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਦਾਖਲਾ ਲੈ ਕੇ ਲਾਭ ਉਠਾ ਸਕਦੇ ਹਨ।ਇਸ ਕੋਰਸ ਵਿੱਚ ਦਾਖਲੇ ਲਈ ਚਾਹਵਾਨ ਉਮੀਦਵਾਰ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫਤਰ ਅੰਮ੍ਰਿਤਸਰ ਵਿਖੇ ਰਿਪੋਰਟ ਕਰਨ।
                    ਉਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫਤਰੀ ਸਮੇਂ ਵਿੱਚ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਦਫਤਰ ਨਾਲ ਫੋਨ ਨੰਬਰ 0183-2212103, 9888684259 ਤੇ ਸੰਪਰਕ ਕਰ ਸਕਦੇ ਹੋ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …