ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿੰਘ) – ਸਥਾਨਕ ਜਿਲਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿੱਚ ਸਹਾਇਕ ਕਮਿਸ਼ਨਰ ਸ੍ਰੀਮਤੀ ਅਨਮਜੋਤ ਕੌਰ ਦੀ ਹਾਜ਼ਰੀ ਵਿੱਚ
ਪਟਾਖੇ ਵੇਚਣ ਵਾਲਿਆਂ ਦੇ ਡਰਾਅ ਪਾਰਦਰਸ਼ੀ ਢੰਗ ਨਾਲ ਕੱਢੇ ਗਏ।ਇਸ ਸਮੇਂ ਚੇਅਰਮੈਨ ਨਗਰ ਸੁਧਾਰ ਟਰੱਸਟ ਦਿਨੇਸ਼ ਬੱਸੀ, ਟਰੱਸਟ ਦੇ ਟਾਊਨ ਪਲਾਨਰ ਸੋਨੂ ਮਹਿੰਦਰੂ, ਸੁਪਰਡੈਂਟ ਡਿਪਟੀ ਕਮਿਸ਼ਨਰ ਮਨਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਪਟਾਖਾ ਵਪਾਰੀ ਮੌਜ਼ੂਦ ਸਨ।
ਸ੍ਰੀਮਤੀ ਅਨਮਜੋਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਾਖਾ ਵਪਾਰੀਆਂ ਵਲੋਂ 2753 ਬਿਨੈਪੱਤਰ ਪ੍ਰਾਪਤ ਹੋਏ ਸਨ।ਜਿੰਨਾਂ ਵਿਚੋਂ ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਸਿਰਫ 10 ਡਰਾਅ ਕੱਢੇ ਜਾਣੇ ਹਨ।ਉਨਾਂ ਦੱਸਿਆ ਕਿ ਸਟਾਲਾਂ ਦੇ ਲਾਇਸੰਸ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਦੇ ਦਫ਼ਤਰ ਤੋਂ ਪ੍ਰਾਪਤ ਹੋਣਗੇ।ਵਧੀਕ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਨੇ ਪਟਾਖਾ ਵਪਾਰੀਆਂ ਨੂੰ ਕਿਹਾ ਕਿ ਉਹ ਪਟਾਖੇ ਵੇਚਣ ਵਾਲੀ ਜਗ੍ਹਾ ‘ਤੇ ਪੂਰੀ ਸਾਵਧਾਨੀ ਵਰਤਣ ਅਤੇ ਸਕਰਾਰ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਕਰਨ।
ਡੀ.ਸੀ.ਪੀ ਜਗਮੋਹਨ ਸਿੰਘ ਨੇ ਦੱਸਿਆ ਕਿ ਪਟਾਖੇ ਵੇਚਣ ਵਾਲੀ ਜਗ੍ਹਾ ‘ਤੇ ਸੁਰੱਖਿਆ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ। ਜਿਥੇ ਕੇਵਲ ਲਾਇਸੰਸ ਧਾਰਕਾਂ ਨੂੰ ਹੀ ਪਟਾਖੇ ਵੇਚਣ ਦੀ ਆਗਿਆ ਹੋਵੇਗੀ ਅਤੇ ਬਗੈਰ ਲਾਇਸੰਸ ਤੋਂ ਪਟਾਖੇ ਵੇਚਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media