Friday, September 20, 2024

ਸਰਕਾਰੀ ਸਕੂਲ ਰੱਤੋਕੇ ਦੇ ਵਿਦਿਆਰਥੀ ਸੁੱਖਲਵ ਸਿੰਘ ਦਾ ਚਿੱਤਰਕਲਾ ਮੁਕਾਬਲੇ ‘ਚ ਪਹਿਲਾ ਸਥਾਨ

ਸੰਗਰੂਰ, 20 ਅਕਤੂਬਰ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਹਨ ਜਾ ਰਹੇ ਵਿਦਿਅਕ ਮੁਕਾਬਲਿਆਂ ਵਿੱਚ ਰੱਤੋਕੇ ਸਕੂਲ ਦੇ ਵਿਦਿਆਰਥੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ ਇਸੇ ਕੜੀ ‘ਚ ਅੱਜ ਸਿੱਖਿਆ ਵਿਭਾਗ ਵਲੋਂ ਚਿੱਤਰਕਲਾ ਮੁਕਾਬਲੇ ਦਾ ਬਲਾਕ ਪੱਧਰੀ ਨਤੀਜਾ ਐਲਾਨਿਆ ਗਿਆ।ਜਿਸ ਵਿੱਚ ਰੱਤੋਕੇ ਸਕੂਲ ਦੇ ਹੋਣਹਾਰ ਵਿਦਿਆਰਥੀ ਸੁੱਖਲਵ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਪ੍ਰਾਪਤੀ ਲਈ ਸਾਰੇ ਪਿੰਡ ਵਾਸੀਆਂ ਤੇ ਸਕੂਲ ਸਟਾਫ ਵਿੱਚ ਖੁਸ਼ੀ ਪਾਈ ਜਾ ਰਹੀ ਹੈ।ਇਹਨਾਂ ਮੁਕਾਬਲਿਆਂ ਵਿੱਚ ਰੱਤੋਕੇ ਸਕੂਲ ਦੇ ਵਿਦਿਆਰਥੀ ਬਲਾਕ ਅਤੇ ਜਿਲ੍ਹਾ ਪੱਧਰ ‘ਤੇ ਸ਼ਾਨਦਾਰ ਪ੍ਰਾਪਤੀਆਂ ਕਰ ਚੁੱਕੇ ਹਨ।ਸਟਾਫ ਅਤੇ ਮਾਪਿਆਂ ਨੂੰ ਪੂਰਨ ਆਸ ਹੈ ਕਿ ਸੁਖਲਵ ਜਿਲ੍ਹਾ ਅਤੇ ਸੂਬਾ ਪੱਧਰ ‘ਤੇ ਵੀ ਨਾਮਣਾ ਖੱਟੇਗਾ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …