ਪਠਾਨਕੋਟ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹਈਆ ਕਰਾਉਣ ਦੇ ਲਈ
ਅਹਿਮ ਉਪਰਾਲੇ ਕੀਤੇ ਜਾ ਰਹੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਵਲੋਂ ਦੱਸਿਆ ਗਿਆ ਕਿ ਜੋ ਵੀ ਕੋਈ ਬੇ-ਰੋਜ਼ਗਾਰ ਪ੍ਰਾਰਥੀ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦਾ ਹੈ ਉਹ ਪ੍ਰਾਰਥੀ ਆਪਣੀ ਪ੍ਰਤੀ ਬੇਨਤੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਦੇ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਕਾਰਨ ਕਿਉਂ ਜੋ ਦਫਤਰਾਂ ਵਿੱਚ ਪਬਲਿਕ ਡੀਲਿੰਗ ਬੰਦ ਹੈ।ਇਸ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਵਲੋਂ ਗੂਗਲ ਲਿੰਕ <https://forms.gle/asJ9QSHEd1eAqBzX6> ਤਿਆਰ ਕੀਤਾ ਗਿਆ ਹੈ।ਕੋਈ ਵੀ ਬੇ-ਰੋਜ਼ਗਾਰ ਪ੍ਰਾਰਥੀ ਜੋ ਸਵੈ-ਰੋਜ਼ਗਾਰ ਸਕੀਮਾਂ ਤਹਿਤ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਲੋਨ ਲੈਣ ਦਾ ਚਾਹਵਾਨ ਹੈ ਉਹ ਪ੍ਰਾਰਥੀ ਘਰ ਬੈਠੇ ਹੀ ਇਸ ਗੂਗਲ ਲਿੰਕ ਰਾਹੀਂ ਆਪਣੀ ਪ੍ਰਤੀ ਬੇਨਤੀ ਭੇਜ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਪ੍ਰਾਰਥੀਆਂ ਦੀਆਂ ਪ੍ਰਤੀ ਬੇਨਤੀਆਂ ਪ੍ਰਾਪਤ ਹੋਣਗੀਆਂ ਉਨ੍ਹਾਂ ਨੂੰ ਆਪਣਾ ਕਾਰੋਬਾਰ ਸਥਾਪਤ ਕਰਨ ਲਈ ਕਰਜ਼ਾ ਪ੍ਰਾਪਤ ਕਰਨ ਲਈ ਪਹਿਲ ਦੇ ਆਧਾਰ ਤੇ ਉਪਰਾਲੇ ਕੀਤੇ ਜਾਣਗੇ।
ਗੁਰਮੇਲ ਸਿੰਘ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਹੁਨਰ ਵਿਕਾਸ ਅਤੇ ਟ੍ਰੇਨਿੰਗ ਅਫਸਰ ਵਲੋਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਹੋਰ ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਦੇ ਹੈਲਪਲਾਈਨ ਨੰਬਰ 7657825214 ਤੇ ਸੰਪਰਕ ਕਰ ਸਕਦੇ ਹਨ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media