ਸੰਗਰੂਰ, 20 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਸੀਟੂ ਦੇ ਸੂਬਾਈ ਸਕੱਤਰ ਕਾਮਰੇਡ ਦਲਜੀਤ ਕੁਮਾਰ ਗੋਰਾ ਨੇ ਜਾਰੀ ਬਿਆਨ ਵਿੱਚ ਦੱਸਿਆ ਕਿ ਕੇਂਦਰ
ਦੀ ਮੋਦੀ ਸਰਕਾਰ ਵਲੋਂ ਸੰਸਦ ਵਿੱਚ ਧੱਕੇ ਨਾਲ ਪਾਸ ਕੀਤੇ ਕਿਸਾਨ ਵਿਰੋਧੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵਲੋਂ ਲਗਾਤਾਰ ਕੀਤੇ ਜਾ ਰਹੇ ਸੰਘਰਸ਼ਾਂ ਦਾ ਸੀਟੂ ਹਰ ਥਾਂ ਪੁਰਜ਼ੋਰ ਸਮਰਥਨ ਕਰ ਰਹੀ ਹੈ।ਕਿਸਾਨਾਂ ਦੇ ਸੰਘਰਸ਼ ਨਾਲ ਇਕਜੁੱਟਤਾ ਪ੍ਰਗਟ ਕਰਨ ਲਈ ਪੰਜਾਬ ਸੀਟੂ ਵਲੋਂ 21 ਅਕਤੂਬਰ ਨੂੰ ਪੰਜਾਬ ਭਰ ਵਿੱਚ ਇਕ ਘੰਟੇ ਲਈ ਮੁਕੰਮਲ ਚੱਕਾ ਜਾਮ ਕੀਤਾ ਜਾਵੇਗਾ।
Check Also
ਚੇਅਰਮੈਨ ਰਿੰਟੂ ਨੇ ਉਤਰੀ ਵਿਧਾਨ ਸਭਾ ਹਲਕੇ ‘ਚ ਵਿਕਾਸ ਕਾਰਜ਼ਾਂ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕੇ ਅੰਮ੍ਰਿਤਸਰ ਉੱਤਰੀ ਦੇ ਆਮ ਆਦਮੀ ਪਾਰਟੀ …
Punjab Post Daily Online Newspaper & Print Media