Thursday, September 19, 2024

ਲਖਨਊ ਦੇ ਗੁਰਦੁਆਰਾ ਸਾਹਿਬ ਨੂੰ ਜਾਂਦਾ ਰਸਤਾ ਬੰਦ ਕਰਨ ਦੀ ਸਖਤ ਨਿੰਦਾ

ਅੰਮ੍ਰਿਤਸਰ, 21 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਉਤਰ ਪ੍ਰਦੇਸ਼ ਦੇ ਸ਼ਹਿਰ ਲਖਨਊ ਦੇ ਮੈਮੋਰਾ ਸਥਿਤ ਗੁਰਦੁਆਰਾ ਸਾਹਿਬ ਦੇ ਮੁੱਖ ਦੁਆਰ ਦਾ ਰਸਤਾ ਪ੍ਰਸ਼ਾਸ਼ਨ ਵਲੋਂ ਬੰਦ ਕਰਨ ਦੀ ਸਖਤ ਸਬਦਾਂ ਵਿੱਚ ਨਿੰਦਾ ਕੀਤੀ ਹੈ।
ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵਲੋਂ ਜਾਰੀ ਇੱਕ ਲਿਖਤੀ ਪ੍ਰੈਸ ਬਿਆਨ ਵਿੱਚ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਇਹ ਮਾਮਲਾ ਪਹਿਲਾਂ ਵੀ ਇੱਕ ਵਾਰ 2004 ਵਿਚ ਉਠਿਆ ਸੀ ਤੇ ਉਸ ਸਮੇਂ ਪ੍ਰਸ਼ਾਸ਼ਨ ਵਲੋਂ ਇਹ ਰਸਤਾ ਗੁਰਦੁਆਰਾ ਸਾਹਿਬ ਨੂੰ ਦੇ ਦਿੱਤਾ ਗਿਆ ਸੀ।ਪਰ ਹੁਣ 16 ਸਾਲ ਬਾਅਦ ਮੁੜ ਪ੍ਰਸ਼ਾਸ਼ਨ ਵਲੋਂ ਰਾਤੋ ਰਾਤ ਰਸਤੇ ਨੂੰ ਜੇ.ਸੀ.ਪੀ ਨਾਲ ਪੁਟ ਕੇ ਡੂੰਘੀਆਂ ਖਾਈਆਂ ਬਣਾ ਦਿੱਤੀਆਂ ਗਈਆਂ ਹਨ।ਜਿਸ ਕਰਕੇ ਸੰਗਤ ਦਾ ਗੁਰਦੁਆਰਾ ਸਾਹਿਬ ਆਉਣ ਜਾਣ ਦਾ ਰਾਹ ਬੰਦ ਕਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ 1998 ਤੋਂ ਗੁਰਦੁਆਰਾ ਸਾਹਿਬ ਹੀ ਇਸ ਰਸਤੇ ਦੀ ਵਰਤੋਂ ਕਰ ਰਿਹਾ ਹੈ।ਜੇਕਰ ਹੁਣ ਪ੍ਰਸ਼ਾਸ਼ਨ ਨੂੰ ਇਸ ਸਬੰਧੀ ਕੋਈ ਸਮੱਸਿਆ ਹੈ ਤਾਂ ਗੁਰਦੁਆਰਾ ਪ੍ਰਬੰਧਕਾਂ ਨਾਲ ਮਿਲ ਬੈਠ ਕੇ ਇਸ ਦਾ ਢੁਕਵਾਂ ਹੱਲ ਕੱਢਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਫਜ਼ੂਲ ਹੀ ਸਿੱਖਾਂ ਨੂੰ ਤੰਗ ਤੇ ਪ੍ਰੇਸ਼ਾਨ ਨਾ ਕੀਤਾ ਜਾਵੇ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ `ਸਵੱਛਤਾ ਪਖਵਾੜਾ` ਉਤਸ਼ਾਹ ਨਾਲ ਮਨਾਇਆ ਗਿਆ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਭਾਰਤ ਸਰਕਾਰ ਅਤੇ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੇ …