Saturday, March 14, 2026

ਸ਼੍ਰੋਮਣੀ ਕਮੇਟੀ ਨੇ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਦੁਕਾਨਦਾਰਾਂ ਨੂੰ ਦਿੱਤੇ ਸੱਦਾ ਪੱਤਰ

ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਦੀ ਸਾਫ਼ ਸਫਾਈ ਤੇ ਦੀਪਮਾਲਾ ਕਰਨ ਲਈ ਕੀਤਾ ਪ੍ਰੇਰਿਤ

ਅੰਮ੍ਰਿਤਸਰ, 22 ਅਕਤੂਬਰ (ਗੁਰਪ੍ਰੀਤ ਸਿੰਘ) – ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਅੱਜ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਦੇ ਦੁਕਾਨਦਾਰਾਂ ਨੂੰ ਸੱਦਾ ਪੱਤਰ ਦਿੱਤੇ ਗਏ।ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਮੈਂਬਰ ਹਰਪਾਲ ਸਿੰਘ ਜੱਲ੍ਹਾ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਸ੍ਰੀ ਦਰਬਾਰ ਸਾਹਿਬ ਮੈਨੇਜਰ ਮੁਖਤਾਰ ਸਿੰਘ ਨੇ ਆਪ ਪਹੁੰਚ ਕਰਕੇ ਪ੍ਰਕਾਸ਼ ਗੁਰਪੁਰਬ ਮਨਾਉਣ ਸਬੰਧੀ ਸੱਦਾ ਪੱਤਰ ਅਤੇ ਲੱਡੂਆਂ ਦਾ ਪ੍ਰਸ਼ਾਦ ਦਿੱਤਾ।
                ਮਹਿੰਦਰ ਸਿੰਘ ਆਹਲੀ ਨੇ ਦੁਕਾਨਦਾਰਾਂ ਨੂੰ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਮੁਬਾਰਕਬਾਦ ਦਿੰਦਿਆਂ ਪ੍ਰੇਰਨਾ ਕੀਤੀ ਉਹ ਆਪੋ ਆਪਣੀਆਂ ਦੁਕਾਨਾਂ  ਦੀ ਸਜ਼ਾਵਟ ਕਰਨ ਅਤੇ ਸਾਫ ਸਫਾਈ ਦਾ ਵੀ ਖਾਸ ਤੌਰ ’ਤੇ ਖਿਆਲ ਰੱਖਿਆ ਜਾਵੇ।ਦੁਕਾਨਦਾਰਾਂ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਸਾਫ ਸਫਾਈ, ਦੀਪਮਾਲਾ ਅਤੇ ਬਾਹਰੋਂ ਆਈ ਸੰਗਤ ਦੀ ਸੇਵਾ ਦੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।
                 ਇਸ ਮੌਕੇ ਵਧੀਕ ਸਕੱਤਰ ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਨਿਰਵੈਲ ਸਿੰਘ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਜਗਤਾਰ ਸਿੰਘ, ਇਕਬਾਲ ਸਿੰਘ ਮੁਖੀ, ਮਲਕੀਤ ਸਿੰਘ ਬਹਿੜਵਾਲ ਵੀ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …