Friday, September 25, 2026

ਲੌਂਗੋਵਾਲ ਨੇ ਗੁਰਦੁਆਰਾ ਸਾਹਿਬ ਦਾ ਰਾਹ ਖੋਲ੍ਹਣ ਸਬੰਧੀ ਯੂ.ਪੀ ਸਰਕਾਰ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 22 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਯੂ.ਪੀ ਦੇ ਜ਼ਿਲ੍ਹਾ ਲਖਨਊ ’ਚ ਪੈਂਦੇ ਪਿੰਡ ਮੈਂਮੋਰਾ ਵਿਖੇ 1958 ਤੋਂ ਹੋਂਦ ’ਚ ਆਏ ਪੁਰਾਤਨ ਗੁਰਦੁਆਰਾ ਸਾਹਿਬ ਦਾ ਰਸਤਾ ਬੰਦ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਯੋਗੀ ਸਰਕਾਰ ਨੂੰ ਸਿੱਖ ਭਾਵਨਾਵਾਂ ਦਾ ਖ਼ਿਆਲ ਰੱਖਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸੁਹਿਰਦ ਸਰਕਾਰਾਂ ਗੁਰੂ ਘਰਾਂ ਦੇ ਰਸਤਿਆਂ ਨੂੰ ਬੰਦ ਨਹੀਂ ਕਰਦੀਆਂ, ਬਲਕਿ ਉਨ੍ਹਾਂ ਨੂੰ ਪੱਕਿਆਂ ਕਰਦੀਆਂ ਹਨ, ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਦਰਸ਼ਨ ਕਰਨ ਜਾਣ ਸਮੇਂ ਕੋਈ ਮੁਸ਼ਕਿਲ ਪੇਸ਼ ਨਾ ਆਵੇ।ਉਨ੍ਹਾਂ ਕਿਹਾ ਕਿ ਇਹ ਗੁਰੂ ਘਰ ਕਾਫ਼ੀ ਪੁਰਾਣਾ ਹੈ ਤੇ ਇਸ ਨੂੰ ਜਾਂਦਾ ਰਸਤਾ ਪ੍ਰਸ਼ਾਸਨ ਨੇ ਜੇ.ਸੀ.ਬੀ ਮਸ਼ੀਨ ਨਾਲ ਪੁੱਟ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਇਸ ਮਸਲੇ ਦਾ ਤੁਰੰਤ ਹੱਲ ਕੱਢੇ ਤੇ ਗੁਰਦੁਆਰਾ ਸਾਹਿਬ ਨੂੰ ਜਾਂਦਾ ਰਸਤਾ ਤੁਰੰਤ ਖੋਲ੍ਹੇ। ਇਸ ਲੌਂਗੋਵਾਲ ਨੇ ਯੋਗੀ ਸਰਕਾਰ ਨੂੰ ਗੁਰਦੁਆਰਾ ਸਾਹਿਬ ਦਾ ਰਸਤਾ ਖੋਲ੍ਹਣ ਲਈ ਪੱਤਰ ਵੀ ਲਿਖਿਆ ਹੈ।
                ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਕੱਲ੍ਹ ਰਾਮਪੁਰਾ ਫੂਲ ਦੇ ਪਿੰਡ ਦੁਲੇਵਾਲਾ ਵਿਖੇ ਹੋਈ ਗੁਟਕਾ ਸਾਹਿਬ ਦੀ ਬੇਅਦਬੀ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਲੌਂਗੋਵਾਲ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …